‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਸੰਸਦ ਮੈਂਬਰ ਮੁਹੰਮਦ ਸਦੀਕ ਵੀ ਭਗਵੰਤ ਸਿੰਘ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚੇ ਹਨ। ਉਨ੍ਹਾਂ ਨੇ ਭਗਵੰਤ ਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਨੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਨੇ ਮੇਰੀ ਸਟੇਜ ਤੋਂ ਹੀ ਕੰਮ ਸ਼ੁਰੂ ਕੀਤਾ ਸੀ। ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਹ ਮੇਰੀ ਸਟੇਜ ਤੋਂ ਸ਼ੁਰੂ ਹੋ ਕੇ ਅੱਜ ਇਸ ਸਟੇਜ ਉੱਤੇ ਪਹੁੰਚ ਗਏ ਹਨ।
