The Khalas Tv Blog Punjab ਜਲੰਧਰ ਜ਼ਿਮਨੀ ਚੋਣ ਜਿੱਤੇ ਮਹਿੰਦਰ ਭਗਤ ਦਾ ਜਲਦੀ ਵਧ ਸਕਦਾ ਕੱਦ, ਗਵਰਨਰ ਤੋਂ ਇਸ ਲਈ ਮੰਗਿਆ ਸਮਾਂ
Punjab

ਜਲੰਧਰ ਜ਼ਿਮਨੀ ਚੋਣ ਜਿੱਤੇ ਮਹਿੰਦਰ ਭਗਤ ਦਾ ਜਲਦੀ ਵਧ ਸਕਦਾ ਕੱਦ, ਗਵਰਨਰ ਤੋਂ ਇਸ ਲਈ ਮੰਗਿਆ ਸਮਾਂ

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਅਗਲੇ ਇੱਕ-ਦੋ ਦਿਨਾਂ ਵਿੱਚ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਹੈ।

ਸਮਾਂ ਮਿਲਦੇ ਹੀ ਉਨ੍ਹਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਗੁਰਮੀਤ ਮੀਤ ਹੇਅਰ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਕੋਈ ਨਵਾਂ ਮੰਤਰੀ ਨਹੀਂ ਬਣਾਇਆ ਗਿਆ ਹੈ। ਅਜਿਹੇ ‘ਚ ਮਹਿੰਦਰ ਭਗਤ ਸੂਬੇ ਦੇ ਖੇਡ ਮੰਤਰੀ ਬਣ ਸਕਦੇ ਹਨ। ਜਲੰਧਰ ਖੇਡ ਉਦਯੋਗ ਦਾ ਧੁਰਾ ਹੋਣ ਕਰਕੇ ਇਹ ਵਿਭਾਗ ਉਨ੍ਹਾਂ ਲਈ ਵਧੇਰੇ ਢੁੱਕਵਾਂ ਮੰਨਿਆ ਜਾਂਦਾ ਹੈ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਕੋਈ ਬਹੁਤਾ ਫੇਰਬਦਲ ਨਹੀਂ ਕੀਤਾ ਗਿਆ ਹੈ। ਕੇਵਲ ਭਗਤ ਨੂੰ ਹੀ ਮੰਤਰੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ –  ਪੰਜਾਬ ‘ਚ ਸਨਰੂਫ ਵਾਲੀਆਂ ਗੱਡੀਆਂ ਲਈ ਨਵੇਂ ਹੁਕਮ ਜਾਰੀ, ਪੁਲਿਸ ਨੂੰ ਮਿਲੀਆਂ ਨਵੀਆਂ ਹਿਦਾਇਤਾਂ

 

Exit mobile version