ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਬੰਧੀ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਸੂਬਾ ਸਰਕਾਰ ਨੇ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ 10 ਜੂਨ ਨੂੰ ਵੀ ਛੁੱਟੀ ਐਲਾਨੀ ਹੋਈ ਹੈ। ਦੱਸ ਦੇਈਏ ਕਿ ਗਰਮੀ ਕਰਕੇ ਪਹਿਲਾਂ ਤੋਂ ਹੀ ਸਕੂਲ ਤੇ ਕਾਲਜ ਬੰਦ ਹਨ। ਇਸ ਲਈ ਭਲਕੇ ਸਾਰੇ ਸਰਕਾਰੀ ਦਫ਼ਤਰ ਤੇ ਹੋਰ ਵਪਾਰਕ ਇਕਾਈਆਂ ਬੰਦ ਰਹਿਣਗੀਆਂ।