Punjab

ਫਾਜ਼ਿਲਕਾ ਦੇ ਡੀਸੀ ਦੇ ਨਾਂ ਤੇ ਕੁਝ ਲੋਕਾਂ ਨੇ ਕੀਤਾ ਵੱਡਾ ਕਾਰਨਾਮਾ, ਪੁਲਿਸ ਕੋਲ ਪੁੱਜਾ ਮਾਮਲਾ

ਫਾਜ਼ਿਲਕਾ (Fazilka) ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਨਾਮ ਤੇ ਜਾਅਲੀ ਖਾਤੇ ਬਣਾ ਕੇ ਵੱਖ-ਵੱਖ ਮੋਬਾਇਲ ਨੰਬਰਾਂ ਰਾਹੀਂ ਲੋਕਾਂ ਕੋਲੋ ਪੈਸੇ ਮੰਗੇ ਜਾ ਰਹੇ ਹਨ। ਫਰਜੀ ਵਸਟਐਪ ਨੰਬਰਾਂ ‘ਤੇ ਡੀਸੀ ਡਾ. ਸੇਨੂੰ ਦੁੱਗਲ ਦੀ ਫੋਟੋ ਲਗਾ ਕੇ ਦਫਤਰ ਦੇ ਅਧਿਕਾਰੀਆਂ ਕੋਲੋ ਪੈਸੇ ਮੰਗੇ ਜਾ ਰਹੇ ਹਨ। ਇਸ ਮਾਮਲੇ ਦੀ ਸਾਰੀ ਜਾਣਕਾਰੀ ਡੀਸੀ ਨੂੰ ਮਿਲ ਚੁੱਕੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ।

ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਉਨ੍ਹਾਂ ਨੂੰ ਵੱਖ-ਵੱਖ ਮੋਬਾਈਲ ਨੰਬਰਾਂ ਤੋਂ ਕੁਝ ਲੋਕਾਂ ਨੇ ਸਕਰੀਨ ਸ਼ਾਟ ਭੇਜੇ ਹਨ। ਜਿਸ ਵਿਚ ਉਨ੍ਹਾਂ ਦੇ ਨਾਂ ਦੀ ਵਰਤੋਂ ਕਰਕੇ ਵਟਸਐਪ ‘ਤੇ ਫਰਜ਼ੀ ਅਕਾਊਂਟ ਬਣਾਏ ਜਾ ਰਹੇ ਹਨ ਅਤੇ ਦਫਤਰ ਦੇ ਅਧਿਕਾਰੀਆਂ ਕੋਲੋ ਪੈਸੇ ਮੰਗੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਨੰਬਰ ਸ੍ਰੀ ਲੰਕਾ ਅਤੇ ਹੋਰ ਦੇਸ਼ਾਂ ਦੇ ਹਨ। 

ਡੀਸੀ ਦੇ ਧਿਆਨ ਵਿੱਚ ਮਾਮਲਾ ਆਉਣ ਤੋਂ ਬਾਅਦ ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ। ਉਨ੍ਹਾਂ ਵੱਲੋਂ ਸਾਰੇ ਨੰਬਰ ਪੁਲਿਸ ਨੂੰ ਸੌਂਪ ਦਿੱਤੇ ਹਨ।

ਇਹ ਵੀ ਪੜ੍ਹੋ  –   ਪੰਜਾਬ ਸਰਕਾਰ ਦੇ ਵੱਡੇ ਫੈਸਲੇ ਤੋਂ ਬਾਅਦ ਪ੍ਰਾਪਰਟੀ ਰਜਿਸਟ੍ਰੇਸ਼ਨ ਹੋਵੇਗਾ ਮਹਿੰਗਾ !