Punjab

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ, ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ (vidhan sabha punjab) ਅੱਜ  ਸ਼ੁਰੂ ਹੋ ਗਿਆ ਹੈ।  ਇੱਕ ਪਾਸੇ ਇਸ ,ਪੰਜਾਬ ਦੇ ਭੱਖਦੇ ਮੁੱਦਿਆਂ ‘ਤੇ ਚਰਚਾ ਹੋਵੇਗੀ,ਉਥੇ ਵਿਰੋਧੀ ਧਿਰ ਵੀ ਪੂਰੀ ਤਰਾਂ ਨਾਲ ਸਰਕਾਰ ਨੂੰ ਘੇਰਨ ਦੇ ਕੋਸ਼ਿਸ਼ ਵਿੱਚ ਰਹੇਗੀ। ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਵਿੱਚ ਚ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ ਸਭਾ ਮੈਂਬਰ ਕਮਲ ਚੌਧਰੀ, ਗੁਰਚਰਨ ਕੌਰ, ਸਾਬਕਾ ਵਿਧਾਇਕ ਧਨਵੰਤ ਸਿੰਘ, ਸ਼੍ਰੋਮਣੀ ਸ਼ਾਇਰ ਸੁਰਜੀਤ ਪਾਤਰ ਅਤੇ ਸੁਤੰਤਰਤਾ ਸੈਨਾਨੀ ਸਰਦੂਲ ਸਿੰਘ, ਕਸ਼ਮੀਰ ਸਿੰਘ, ਗੁਰਦੇਵ ਸਿੰਘ ਅਤੇ ਜਗਦੀਸ਼ ਪ੍ਰਸ਼ਾਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਤੇ ਮੋਨ ਰੱਖਿਆ ਗਿਆ। ਜਿਸ ਤੋਂ ਬਾਅਦ ਵਿਧਾਨ ਸਭਾ ਨੂੰ ਦੁਪਹਿਰ ਤੱਕ 2.30 ਮੁਲਤਵੀ ਕਰ ਦਿੱਤਾ ਗਿਆ ।