ਚੰਡੀਗੜ੍ਹ : ਪੰਜਾਬ ਵਿੱਚ 5 ਜੁਲਾਈ ਤੋਂ ਮੌਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਤੋਂ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ ਪਰ 5 ਅਤੇ 6 ਜੁਲਾਈ ਨੂੰ ਜ਼ਿਆਦਾਤਰ ਹਿੱਸਿਆਂ ‘ਚ ਮੀਂਹ ਪਵੇਗਾ।
ਮੌਸਮ ਵਿਭਾਗ ਮੁਤਾਬਕ ਅਗਲੇ 4-5 ਦਿਨਾਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਅਤੇ ਕਿਤੇ ਕਿਤੇ ਗਰਜ ਚਮਕ ਦਾ ਮੌਸਮ ਬਣਿਆ ਰਹੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਕੁਝ ਥਾਵਾਂ ‘ਤੇ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਹੈ।

ਐਤਵਾਰ ਨੂੰ ਵੀ ਤਾਪਮਾਨ ‘ਚ ਵਾਧਾ ਦਰਜ ਕੀਤਾ ਗਿਆ। 0.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਫ਼ਿਰੋਜ਼ਪੁਰ 38.9 ਡਿਗਰੀ ਦੇ ਨਾਲ ਸਭ ਤੋਂ ਗਰਮ ਰਿਹਾ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਕੁਝ ਥਾਵਾਂ ‘ਤੇ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਹੈ।
ਪੰਜਾਬ ਦੇ ਹੋਰ ਵੱਡੇ ਸ਼ਹਿਰਾਂ ਵਿੱਚ, ਅੰਮ੍ਰਿਤਸਰ ਵਿੱਚ 37.2 ਡਿਗਰੀ, ਲੁਧਿਆਣਾ ਵਿੱਚ 36.7, ਪਟਿਆਲਾ ਵਿੱਚ 37.4, ਬਠਿੰਡਾ ਵਿੱਚ 36.0, ਗੁਰਦਾਸਪੁਰ ਵਿੱਚ 37.5, ਐਸਬੀਐਸ ਨਗਰ ਵਿੱਚ 34.9, ਬਰਨਾਲਾ ਵਿੱਚ 37.5 ਅਤੇ ਰੋਪੜ ਵਿੱਚ 35.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਵਿੱਚ ਵੀ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਆਮ ਦੇ ਨੇੜੇ ਹੀ ਰਿਹਾ। ਫਤਿਹਗੜ੍ਹ ਸਾਹਿਬ ਦਾ ਸਭ ਤੋਂ ਘੱਟ ਤਾਪਮਾਨ 24.3 ਡਿਗਰੀ ਦਰਜ ਕੀਤਾ ਗਿਆ।