Punjab

ਮੂਸੇਵਾਲਾ ਦੇ ਪਿਤਾ ਦੀ ਸਰਕਾਰ ਨੂੰ ਫਟਕਾਰ , ਕਿਹਾ ਕਾਨੂੰਨ ਵਿਵਸਥਾ ਬਣਾਈ ਰੱਖਣ ‘ਚ ਫੇਲ ਹੋਈ ਪੰਜਾਬ ਸਰਕਾਰ…

Moosewala's father criticized the government, said the Punjab government failed to maintain law and order...

ਮਾਨਸਾ : ਹਰ ਐਤਵਾਰ ਦੀ ਤਰਾਂ ਅੱਜ ਵੀ ਪਿੰਡ ਮੂਸੇ ਆਪਣੇ ਘਰ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਲਗਾਤਾਰ ਇਨਸਾਫ਼ ਦੀ ਮੰਗ ਕਰਦੇ ਆ ਰਹੇ ਹਨ ਪਰ ਸਰਕਾਰ ਦਾ ਧਿਆਨ ਇਸ ਮਾਮਲੇ ਵੱਲ ਹੀ ਨਹੀਂ ਹੈ।

ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਬਰ ਰੋਜ਼ ਕਿਤੇ ਨਾ ਕਿਤੇ ਗੁੰਡਾਗਰਦੀ ਦੀਆਂ ਖ਼ਬਰਾਂ ਸਾਹਮਣੇ ਆਉਂਦਿਆਂ ਹਨ ਪਰ ਸਰਕਾਰ ਦਾ ਇਨ੍ਹਾਂ ਮਾਮਲਿਆਂ ਵੱਲ ਧਿਆਨ ਹੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਬੰਦਾ ਮਾਰਨਾ ਤਾਂ ਅੱਜ ਇੱਕ ਮਾਮੂਲੀ ਗੱਲ ਹੋ ਗਈ ਹੈ, ਕਿਸੇ ਨੂੰ ਕਾਨੂੰਨ ਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਬੰਦਾ ਮਾਰਨਾ ਪੰਜਾਬ ਵਿੱਚ ਰੁਜ਼ਗਾਰ ਬਣ ਗਿਆ ਹੈ ਕਿਉਂਕਿ ਕਤਲ ਲਈ ਸੂਬੇ ਵਿੱਚ ਕੋਈ ਵੱਡੀ ਸਜ਼ਾ ਨਹੀਂ ਹੈ।

ਉਨ੍ਹਾਂ ਨੇ ਹਰਿਆਣਾ ਸਰਕਾਰ ਦੀ ਉਦਹਾਰਣ ਦਿੰਦਿਆਂ ਕਿਹਾ ਕਿ ਹਰਿਆਣਾ ਸਰਕਾਰ ਗੈਂਗਸਟਰਾਂ ਦੇ ਖ਼ਿਲਾਫ ਸ਼ਖਤ ਕਾਰਵਾਈ ਕਰਦੀ ਪਰ ਪੰਜਾਬ ਵਿੱਚ ਸਰਕਾਰ ਸੁੱਤੀ ਪਈ ਹੈ। ਉਨ੍ਹਾਂ ਨੇ ਸਿੱਧੂ

ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਸੁਰੱਖਿਆ ਲੀਕ ਕਰਨ ਵਾਲੇ ਉੱਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨ ਦਿਹਾੜੇ ਕਤਲ ਹੋ ਰਹੇ ਹਨ ਤੇ ਨਸ਼ਾ ਲਗਾਤਾਰ ਵਧ ਰਿਹਾ ਹੈ ਪਰ ਪੰਜਾਬ ਸਰਕਾਰ ਸਭ ਕੁਝ ਰੋਕਣ ਵਿੱਚ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ। ਬਲਕੌਰ ਸਿੰਘ ਨੇ ਕਿਹਾ ਕਿ ਹੜ੍ਹਾਂ ਨਾਲ ਦਰਜਨਾਂ ਪਿੰਡਾਂ ਦੇ ਲੋਕਾਂ ਦੇ ਘਰ ਤੇ ਫ਼ਸਲਾਂ ਬਰਬਾਦ ਹੋ ਚੁੱਕੀਆਂ ਹਨ। ਸਰਕਾਰ ਨੇ ਹਾਲੇ ਤੱਕ ਕਿਸੇ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ ਜਦੋਂ ਕਿ ਲੋਕਾਂ ਨੇ ਆਪਣੇ ਪੱਧਰ ਉੱਤੇ ਇੱਕ ਦੂਜੇ ਦੀ ਮਦਦ ਕੀਤੀ ਹੈ।

ਬਲਕੌਰ ਸਿੰਘ ਨੇ ਕਿਹਾ ਕਿ ਗੈਂਗਸਟਰਾਂ ਦੇ ਹੌਂਸਲੇ ਇੰਨ੍ਹੇ ਬੁਲੰਦ ਹੋ ਚੁੱਕੇ ਹਨ ਕਿ ਜੇਲ੍ਹਾਂ ਵਿੱਚ ਬੈਠਤੇ ਬੇਖ਼ੌਫ ਇੰਟਰਵੀਊ ਦੇ ਰਹੇ ਹਨ ਪਰ ਸਰਕਾਰ ਨੇ ਅਜੇ ਤੱਕ ਇਸ ਉੱਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਹੈ। ਹਰ ਵਾਰ ਸਿਰਫ਼ ਜਾਂਚ ਕਰਨ ਦੀ ਗੱਲ ਕਹੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਪੁੱਤ ਦੇ ਇਨਸਾਫ਼ ਲਈ ਉਹ ਵਿਧਾਨ ਸਭਾ ਵੀ ਗਏ ਸੀ ਇਸ ਮੌਕੇ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਭਰੋਸਾ ਦਵਾਇਆ ਗਿਆ ਸੀ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਛੇਤੀ ਹੀ ਮਿਲਵਾਇਆ ਜਾਵੇਗਾ ਪਰ ਹਾਲੇ ਤੱਕ ਕੋਈ ਮੁਲਾਕਾਤ ਨਹੀਂ ਕਰਵਾਈ ਹਈ। ਇਸ ਤੋਂ ਬਾਅਦ ਉਨ੍ਹਾਂ ਨੇ ਪੁੱਤ ਦੇ ਇਨਸਾਫ਼ ਲਈ ਜਲੰਧਰ ਵਿੱਚ ਵੀ ਵੋਟਾਂ ਵੇਲੇ ਰੋਸ ਪ੍ਰਦਰਸ਼ਨ ਕੀਤਾ। ਜਦੋਂ ਮੁੱਖ ਮੰਤਰੀ ਦੀ ਮਾਨਸਾ ਫੇਰੀ ਸੀ ਤਾਂ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ। ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤ ਦੇ ਇਨਸਾਫ਼ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ ਹੈ।

ਬਲਕੌਰ ਸਿੰਘ ਨੇ ਮੁੱਖ ਮੰਤਰੀ ਉੱਤੇ ਤੰਜ ਕਸਦਿਆਂ ਕਿਹਾ ਕਿ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਬਿਆਨ ਦਿੱਤੇ ਸੀ ਉਹ ਆਮ ਪਰਿਵਾਰ ਤੋਂ ਹਨ ਤੋਂ ਪਿੰਡਾਂ ਤੋਂ ਸਰਕਾਰ ਚੱਲਿਆ ਕਰੇਗੀ ਪਰ ਹੁਣ ਲੋਕ ਮੁੱਖ ਮੰਤਰੀ ਦਾ ਚਿਹਰਾ ਵੇਖਣ ਨੂੰ ਵੀ ਤਰਸ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਡਰਾਮੇਬਾਜ਼ੀ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕਰਦੇ।