The Khalas Tv Blog India ਕਿਸਾਨੀ ਅੰਦੋਲਨ ‘ਚ ਹਿੱਸਾ ਪਾਉਣ ਲਈ ਸਿੰਘੂ ਬਾਰਡਰ ‘ਤੇ ਸ਼ਮੂਲੀਅਤ ਕਰ ਸਕਦੀਆਂ ਹਨ 2000 ਤੋਂ ਵੱਧ ਔਰਤਾਂ
India

ਕਿਸਾਨੀ ਅੰਦੋਲਨ ‘ਚ ਹਿੱਸਾ ਪਾਉਣ ਲਈ ਸਿੰਘੂ ਬਾਰਡਰ ‘ਤੇ ਸ਼ਮੂਲੀਅਤ ਕਰ ਸਕਦੀਆਂ ਹਨ 2000 ਤੋਂ ਵੱਧ ਔਰਤਾਂ

‘ਦ ਖ਼ਾਲਸ ਬਿਊਰੋ :-  ਦਿੱਲੀ ਦੀਆਂ ਸਰਹੱਦਾਂ ’ਤੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਹੋ ਸਕਦਾ ਹੈ। ਜਾਣਕਾਰੀ ਮੁਤਾਬਕ ਸਿੰਘੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਪਰਿਵਾਰਾਂ ਦੀਆਂ 2000 ਤੋਂ ਵੱਧ ਔਰਤਾਂ ਕੁੱਝ ਦਿਨਾਂ ਵਿੱਚ ਉਥੇ ਪਹੁੰਚ ਸਕਦੀਆਂ ਹਨ।

ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੀਆਂ ਔਰਤਾਂ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਲਈ ਟੈਂਟ ਲਗਾਏ ਗਏ ਹਨ, ਵੱਖਰੇ ਲੰਗਰਾਂ ਦੀ ਯੋਜਨਾ ਬਣਾਈ ਗਈ ਹੈ ਅਤੇ ਵਾਧੂ ਪਖਾਨਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਵੱਖ-ਵੱਖ ਸੂਬਿਆਂ ਦੇ ਕਿਸਾਨ ਸਤੰਬਰ ਮਹੀਨੇ ਵਿੱਚ ਪਾਸ ਕੀਤੇ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਦੀ ਸਰਹੱਦ ’ਤੇ ਧਰਨਾ ਦੇ ਰਹੇ ਹਨ।

Exit mobile version