ਬਰਨਾਲਾ ਜ਼ਿਲ੍ਹੇ ‘ਚ ਬੁੱਧਵਾਰ ਚੜ੍ਹੀ ਸਵੇਰ ਵੱਡੀ ਵਾਰਦਾਤ ਵਾਪਰ ਗਈ। ਥਾਣਾ ਸਦਰ ਅਧੀਨ ਪੈਂਦੇ ਪਿੰਡ ਸੇਖਾ ਵਿੱਚ ਡਬਲ ਮਰਡਰ ਨਾਲ ਸਨਸਨੀ ਫੈਲ ਗਈ। ਪਤਾ ਲੱਗਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਵੜ ਕੇ ਮਾਂ-ਧੀ ਦਾ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਘਰ ‘ਚ ਰਹਿ ਰਹੇ ਧੀ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਬਜ਼ੁਰਗ ਔਰਤ ਹਰਬੰਸ ਕੌਰ ਆਪਣੀ ਲੜਕੀ ਪਰਮਜੀਤ ਕੌਰ ਅਤੇ ਆਪਣੇ ਪਤੀ ਰਾਜਦੀਪ ਸਿੰਘ ਨਾਲ ਸੇਖਾ ਸਥਿਤ ਮਕਾਨ ਵਿੱਚ ਰਹਿੰਦੀ ਸੀ। ਉਸ ਨੇ ਰਾਜਦੀਪ ਸਿੰਘ ਨੂੰ ਆਪਣਾ ਘਰ ਜਵਾਈ ਬਣਾਇਆ ਹੋਇਆ ਸੀ। ਉਸੇ ਸਮੇਂ ਗੁਆਂਢੀਆਂ ਨੇ ਖ਼ੂਨ ਨਾਲ ਲੱਥਪੱਥ ਤਿੰਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ।
ਡਾਕਟਰਾਂ ਨੇ ਮਾਂ-ਧੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂਕਿ ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਇਨ੍ਹਾਂ ਦਾ ਕੁਝ ਜ਼ਮੀਨੀ ਝਗੜਾ ਚ4ਲ ਰਿਹਾ ਸੀ, ਜਿਸ ਕਰਕੇ ਇਹ ਕਤਲ ਹੋ ਸਕਦਾ ਹੈ। ਫ਼ਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਡੌਗ ਸਕੂਐਡ ਦੀ ਟੀਮ ਬੁਲਾਈ ਹੈ, ਜੋ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਥਾਣਾ ਸਦਰ ਦੇ ਐਸਐਚਓ ਅੰਡਰ ਟਰੇਨੀ ਪੀਪੀਐਸ ਕਰਨ ਸ਼ਰਮਾ ਨੇ ਦੱਸਿਆ ਕਿ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਇਹ ਹਮਲਾ ਬਹੁਤ ਹੀ ਤੇਜ਼ਧਾਰ ਹਥਿਆਰਾਂ ਨਾਲ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ।