India Punjab

ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਦੇ ਸਪੀਕਰ ਨੂੰ ਲਿਖੀ ਚਿੱਠੀ! ਇਸ ਕੰਮ ਦੀ ਮੰਗੀ ਇਜਾਜ਼ਤ!

ਬਿਉਰੋ ਰਿਪੋਰਟ – ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੇ ਮਾਨਸੂਨ ਇਜਲਾਸ ਵਿੱਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ। 22 ਜੁਲਾਈ ਨੂੰ ਮਾਨਸੂਨ ਇਜਲਾਸ ਸ਼ੁਰੂ ਹੋਵੇਗਾ। ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਮਾਨਸੂਨ ਸੈਸ਼ਨ ਵਿੱਚ ਉਨਾਂ ਦੀ ਭਾਗੀਦਾਰੀ ਨੂੰ ਲੈਕੇ ਜ਼ਰੂਰੀ ਤਿਆਰੀ ਕਰਨ ਦੀ ਮੰਗ ਕੀਤੀ ਹੈ।

5 ਜੁਲਾਈ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੂੰ ਸਵੇਰ 4 ਵਜੇ ਸਪੈਸ਼ਲ ਜਹਾਜ ਦੇ ਜ਼ਰੀਏ ਦਿੱਲੀ ਪਾਰਲੀਮੈਂਟ ਵਿੱਚ ਐੱਮਪੀ ਵਜੋਂ ਸਹੁੰ ਚੁੱਕਣ ਦੇ ਲਈ ਲਿਆਂਦਾ ਗਿਆ ਸੀ।
ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਸਪੀਕਰ ਓਮ ਬਿਰਲਾ ਦੇ ਕਮਰੇ ਵਿੱਚ ਸਹੁੰ ਚੁੱਕੀ ਸੀ। ਪੰਜਾਬ ਪੁਲਿਸ ਦੀ ਨਿਗਰਾਨੀ ਵਿੱਚ ਅੰਮ੍ਰਿਤਪਾਲ ਸਿੰਘ ਦੀ ਇੱਕ ਵੀ ਫੋਟੋ ਜਾਰੀ ਨਹੀਂ ਕੀਤੀ ਗਈ ਸੀ। ਸਿਰਫ਼ ਏਅਰਪੋਰਟ ਲਿਆਉਂਦੇ ਹੋਏ ਪਿਤਾ ਅਤੇ ਚਾਚੇ ਨਾਲ 50 ਮਿੰਟ ਮੁਲਾਕਾਤ ਕਰਵਾਈ ਗਈ ਸੀ।

4 ਜੂਨ ਨੂੰ ਚੋਣ ਨਤੀਜਿਆਂ ਤੋਂ 1 ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ NSA ਦਾ ਸਮਾਂ 1 ਸਾਲ ਲਈ ਹੋਰ ਵਧਾ ਦਿੱਤਾ ਗਿਆ ਸੀ। ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ ਨੇ ਸਭ ਤੋਂ ਵੱਧ ਫਰਕ ਨਾਲ ਚੋਣ ਜਿੱਤੀ ਸੀ। ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਸਿੰਘ ਜੀਰਾ ਨੂੰ ਤਕਰੀਬਨ 1 ਲੱਖ 97 ਵੋਟਾਂ ਦੇ ਫਰਕ ਨਾਲ ਹਰਾਇਆ ਸੀ।

23 ਫਰਵਰੀ 2023 ਨੂੰ ਅੰਮ੍ਰਿਤਪਾਲ ਸਿੰਘ ‘ਤੇ ਇਲਜ਼ਾਮ ਲੱਗਿਆ ਸੀ ਕਿ ਉਸ ਨੇ ਹਜ਼ਾਰਾਂ ਦੀ ਭੀੜ ਨਾਲ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ –   ਪੰਜ ਸਿੰਘ ਸਾਹਿਬਾਨਾਂ ਨੇ ਇਨ੍ਹਾਂ ਸਿੱਖਾਂ ਨੂੰ ਲਗਾਈ ਸਜ਼ਾ, ਸਾਬਕਾ ਜਥੇਦਾਰ ਨੇ ਮੰਨੀ ਗਲਤੀ