The Khalas Tv Blog Punjab ਸਾਂਸਦ ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ
Punjab

ਸਾਂਸਦ ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ

ਬਿਉਰੋ ਰਿਪੋਰਟ: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਕੱਲ੍ਹ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਹਰਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਪੁਲਿਸ ਨੇ ਅੱਜ ਅਦਾਲਤ ਵਿੱਚ ਰਿਮਾਂਡ ਦੀ ਮੰਗ ਨਹੀਂ ਕੀਤੀ। ਐੱਸਐੱਚਓ ਸੁਖਦੇਵ ਸਿੰਘ ਨੇ ਦੱਸਿਆ- ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਹਰਪ੍ਰਤ ਸਿੰਘ ਦਾ ਦਸ ਦਿਨ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਪੁਲਿਸ ਦੀਆਂ ਦਲੀਲਾਂ ਤੋਂ ਖੁਸ਼ ਨਹੀਂ ਸੀ, ਜਿਸ ਕਾਰਨ ਪਹਿਲਾਂ ਸਿਰਫ਼ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਸੀ।

ਕੱਲ੍ਹ ਯਾਨੀ ਸ਼ਨੀਵਾਰ ਨੂੰ ਅਦਾਲਤ ਨੇ ਜ਼ਮਾਨਤ ਪਟੀਸ਼ਨ ’ਤੇ ਬਹਿਸ ਲਈ ਅਗਲੀ ਤਰੀਕ ਦਿੱਤੀ ਸੀ। ਨਾਲ ਹੀ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਦੀ ਜ਼ਮਾਨਤ ਪਟੀਸ਼ਨ ’ਤੇ ਬਹਿਸ ਲਈ ਮੰਗਲਵਾਰ ਯਾਨੀ 23 ਜੁਲਾਈ ਦੀ ਤਰੀਕ ਦਿੱਤੀ ਗਈ ਹੈ। ਮੰਗਲਵਾਰ ਨੂੰ ਅਦਾਲਤ ’ਚ ਹੈਪੀ ਦੀ ਜ਼ਮਾਨਤ ’ਤੇ ਬਹਿਸ ਹੋਵੇਗੀ। ਜਿਸ ਤੋਂ ਬਾਅਦ ਅਦਾਲਤ ਅੱਗੇ ਫੈਸਲਾ ਲਵੇਗੀ।

Exit mobile version