Punjab

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਭਰਾ ਜੇਲ੍ਹ ਤੋਂ ਰਿਹਾਅ

ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਹਰਪ੍ਰੀਤ ਸਿੰਘ ਹੈਪੀ ਨੂੰ ਫਲੌਰ ਦੀ ਅਦਾਲਤ ਨੇ 25 ਜੁਲਾਈ ਨੂੰ ਜ਼ਮਾਨਤ ਦੇ ਦਿੱਤੀ ਸੀ। ਹਰਪ੍ਰੀਤ ਸਿੰਘ ਹੈਪੀ ਨੂੰ 11 ਜੁਲਾਈ ਨੂੰ ਇੱਕ ਸਾਥੀ ਸਮੇਤ ਆਈਸ ਡਰੱਗਜ਼ ਨਾੜ ਫੜਿਆ ਸੀ।

ਜ਼ਮਾਨਤ ਮਿਲਣ ਤੋਂ ਬਾਅਦ ਹਰਪ੍ਰੀਤ ਸਿੰਘ ਹੈਪੀ ਸੋਮਵਾਰ ਦੇਰ ਸ਼ਾਮ ਪਟਿਆਲਾ ਜੇਲ੍ਹ ਤੋਂ ਬਾਹਰ ਆ ਗਏ ਸਨ। ਹਰਪ੍ਰੀਤ ਸਿੰਘ ਹੈਪੀ ਦੀ ਰਿਹਾਈ ਇੱਕ ਗੁਪਤ ਤਰੀਕੇ ਨਾਲ ਕੀਤੀ ਗਈ। ਇਸ ਬਾਰੇ ਨਾ ਤਾਂ ਮੀਡੀਆ ਨੂੰ ਪਤਾ ਲੱਗਣ ਦਿੱਤਾ ਤੇ ਨਾ ਹੀ ਕਿਸੇ ਤੀਸਰੇ ਬੰਦੇ ਨੂੰ ਇਹ ਜਾਣਕਾਰੀ ਮਿਲ ਸਕੀ ਕਿ ਬੀਤੀ ਦੇਰ ਸ਼ਾਮ ਹਰਪ੍ਰੀਤ ਸਿੰਘ ਹੈਪੀ ਨੂੰ ਰਿਹਾਅ ਕਰ ਦਿੱਤਾ ਗਿਆ।