Punjab

ਸੰਸਦ ਮੈਂਬਰ ਭਗਵੰਤ ਮਾਨ ਨੇ ਲਿਆ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕੰਮਾਂ ਦਾ ਜਾਇਜ਼ਾ

‘ਦ ਖ਼ਾਲਸ ਬਿਊਰੋ :- ‘ਆਪ ਦੇ ਸੰਗਰੂਰ ਵੱਲੋੋ ਖੜ੍ਹੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ ਬੈਠਕ ’ਚ ਜ਼ਿਲ੍ਹਾ ਬਰਨਾਲਾ ‘ਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ’ਚ ਕਰਵਾਏ ਜਾ ਰਹੇ ਕੰਮਾਂ ਤੇ ਕੀਤੇ ਜਾਣ ਵਾਲੇ ਕੰਮਾਂ ਦਾ ਵੇਰਵਾ ਲਿਆ। ਬਰਨਾਲਾ  ਡਿਪਟੀ ਕਮਿਸ਼ਨਰ, ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਖੇਤਰਾਂ ਵਿੱਚ ਵਿਕਾਸ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਬੈਠਕ ਦੌਰਾਨ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਸਕੀਮ ਤਹਿਤ ਬਰਨਾਲਾ ਦੀਆਂ ਵੱਖ-ਵੱਖ ਸੜਕਾਂ ਦਾ ਕੰਮ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹਰ ਇੱਕ ਪਿੰਡ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਵਾਟਰ ਸਪਲਾਈ ਵਿਭਾਗ ਵਲੋਂ ਦੂਜੇ ਗੇੜ ਹੇਠ ਸਾਂਝੇ ਪਖਾਨੇ ਬਣੂੰ ਦਾ ਕੰਮ ਪਿੰਡ ਪੱਧਰ ਉੱਤੇ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਬਰਨਾਲਾ ਗੁਰਮੀਤ ਸਿੰਘ ਮੀਤ ਹੇਅਰ , ਵਿਧਾਇਕ ਭਦੌੜ ਪਿਰਮਲ ਸਿੰਘ ਖਾਲਸਾ, ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਮੈਂਬਰ ਮਾਸਟਰ ਪ੍ਰੇਮ ਕੁਮਾਰ, ਰਾਜੇਸ਼ ਗੋਇਲ,  ਜਗਦੇਸ਼ ਸਿੰਘ, ਕੁਲਦੀਪ ਸਹਿਗਲ, ਬਲਬੀਰ ਸਿੰਘ, ਲਾਭ ਸਿੰਘ, ਨਰੇਸ਼ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਆਦਿਤਿਆ ਡੇਚਲਵਾਲ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਤੇ ਤਪਾ ਵਰਜੀਤ ਵਾਲੀਆ, ਐਸ.ਪੀ. ਹਰਵੰਤ ਕੌਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।