India Punjab Religion

ਮਾਲਵਿੰਦਰ ਸਿੰਘ ਕੰਗ ਵੱਲੋਂ ‘ਵੀਰ ਬਾਲ ਦਿਵਸ’ ਨਾਂ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਮੰਗ

ਬਿਊਰੋ ਰਿਪੋਰਟ (11 ਦਸੰਬਰ 2025): ਆਮ ਆਦਮੀ ਪਾਰਟੀ (AAP) ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅੱਜ ਪਾਰਲੀਮੈਂਟ ਵਿੱਚ ਕੇਂਦਰ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਦਿੱਤੇ ਗਏ ਨਾਮ ’ਤੇ ਇਤਰਾਜ਼ ਉਠਾਇਆ।

ਐੱਮ.ਪੀ. ਕੰਗ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਰੱਖੇ ਗਏ ਨਾਮ ‘ਵੀਰ ਬਾਲ ਦਿਵਸ’ ਨੂੰ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਿਆ ਜਾਵੇ।

ਉਨ੍ਹਾਂ ਨੇ ਮਾਣਯੋਗ ਸਪੀਕਰ ਸਾਹਿਬ ਨੂੰ ਬੇਨਤੀ ਕੀਤੀ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦੇ ਸਿੱਖ ਕੌਮ ਲਈ ਸਿਰਫ਼ ‘ਬਾਲ’ ਨਹੀਂ ਹਨ, ਬਲਕਿ ਸਿੱਖ ਸਤਿਕਾਰ ਵਜੋਂ ਉਨ੍ਹਾਂ ਨੂੰ ‘ਬਾਬੇ’ ਜਾਂ ‘ਸਾਹਿਬਜ਼ਾਦੇ’ ਸੰਬੋਧਨ ਕੀਤਾ ਜਾਂਦਾ ਹੈ।

ਸੰਸਦ ਮੈਂਬਰ ਨੇ ਜ਼ੋਰ ਦਿੱਤਾ ਕਿ ਨਾਮਕਰਨ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਸਾਹਿਬਜ਼ਾਦਿਆਂ ਦੇ ਸਰਵਉੱਚ ਸਤਿਕਾਰ ਦੇ ਅਨੁਸਾਰ ਹੋਣਾ ਚਾਹੀਦਾ ਹੈ।