ਬਿਉਰੋ ਰਿਪੋਰਟ – ਕੰਗਨਾ ਰਣੌਤ (KANGNA RANAUT) ਦੀ ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਫਰੀਦਕੋਟ ਤੋਂ ਐੱਮਪੀ ਸਰਬਜੀਤ ਸਿੰਘ ਖ਼ਾਲਸਾ (FARIDKOT MP SARABJEET SINGH) ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਕਿਹਾ ਇਸ ਵਿੱਚ ਸਿੱਖਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਫ਼ਿਲਮ ਦੀ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਫਰੀਦਕੋਟ ਤੋਂ ਐੱਮਪੀ ਸਰਬਜੀਤ ਸਿੰਘ ਨੇ ਕਿਹਾ ਕਿ ਫ਼ਿਲਮ ਵਿੱਚ ਕੁਝ ਸੀਨ ਅਜਿਹੇ ਹਨ ਜਿਸ ਵਿੱਚ ਸਿੱਖਾਂ ਨੂੰ ਨਕਾਰਾਤਮਕਤਾ ਨਾਲ ਵਿਖਾਇਆ ਗਿਆ ਹੈ। ਇਸ ਨਾਲ ਸਮਾਜ ਵਿੱਚ ਸ਼ਾਂਤੀ ਅਤੇ ਕਾਨੂੰਨ ਦੇ ਹਾਲਤ ਵਿਗੜਨ ਦਾ ਖ਼ਦਸ਼ਾ ਹੈ। ਜੇਕਰ ਇਸ ਫਿਲਮ ਵਿੱਚ ਸਿੱਖਾਂ ਨੂੰ ਦਹਿਸ਼ਤਗਰਦ ਦੇ ਰੂਪ ਵਿੱਚ ਵਿਖਾਇਆ ਗਿਆ ਹੈ ਤਾਂ ਇਹ ਗਹਿਰੀ ਸਾਜਿਸ਼ ਹੈ, ਇਹ ਫਿਲਮ ਇਕ ਮਨੋਵਿਗਿਆਨਕ ਹਮਲਾ ਹੈ, ਜਿਸ ’ਤੇ ਸਰਕਾਰ ਪਹਿਲਾਂ ਤੋਂ ਧਿਆਨ ਦੇ ਕੇ ਦੂਜੇ ਦੇਸ਼ਾਂ ਵਿੱਚ ਸਿੱਖਾਂ ਦੇ ਪ੍ਰਤੀ ਨਫ਼ਰਤ ਭੜਕਾਉਣਾ ਬੰਦ ਕਰ ਦੇਣਾ ਚਾਹੀਦਾ ਹੈ।
ਨਫ਼ਰਤ ਫੈਲਾਉਣ ਦਾ ਕੰਮ ਕਰੇਗੀ ਫ਼ਿਲਮ
ਸਰਬੀਤ ਸਿੰਘ ਖ਼ਾਲਸਾ ਨੇ ਕਿਹਾ ਸਿੱਖਾਂ ਨੇ ਦੇਸ਼ ਦੇ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ ਜੋ ਫਿਮਲਾਂ ਦੇ ਜ਼ਰੀਏ ਪੂਰੀ ਤਰ੍ਹਾਂ ਸਾਹਮਣੇ ਨਹੀਂ ਆਈਆਂ ਹਨ। ਪਰ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੰਗਨਾ ਨੇ ਕੁਝ ਦਿਨ ਪਹਿਲਾਂ ਹੀ ਫਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤਾ ਸੀ ਜਿਸ ਵਿੱਚ ਪੰਜਾਬ ਵਿੱਚ 1980 ਦੇ ਦਹਾਕੇ ਦਾ ਦੌਰ ਵਿਖਾਇਆ ਗਿਆ।
ਇਸ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਕਿਰਦਾਰ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ, ਜਿਸ ਨੂੰ ਗ਼ਲਤ ਵਿਖਾਇਆ ਗਿਆ ਹੈ। MP ਸਰਬਜੀਤ ਸਿੰਘ ਦਾ ਮੰਨਣਾ ਹੈ ਕਿ ਫ਼ਿਲਮ ਵਿੱਚ ਬਲੂ ਸਟਾਰ ਆਪਰੇਸ਼ਨਸ ਨੂੰ ਲੈ ਕੇ ਫਿਲਮਾਇਆ ਗਿਆ ਹੈ ਜੋ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਖ਼ਤਮ ਕਰਨ ਦੇ ਲਈ ਚਲਾਇਆ ਗਿਆ ਹੈ।