ਰਾਜਸਥਾਨ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਵਿਧਾਇਕਾ ਤੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ।
ਨੋਟਿਸ ਵਿੱਚ ਰੰਧਾਵਾ ਨੇ ਨਵਜੋਤ ਕੌਰ ਸਿੱਧੂ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਬਿਨਾਂ ਕਿਸੇ ਸਬੂਤ ਤੇ ਤੱਥ ਤੋਂ ਬਾਹਰ ਜਾ ਕੇ ਉਨ੍ਹਾਂ ਨੂੰ ਗੈਂਗਸਟਰਾਂ ਨਾਲ ਰਲਿਆ ਹੋਇਆ ਦੱਸਿਆ, ਜੋ ਪੂਰੀ ਤਰ੍ਹਾਂ ਝੂਠਾ, ਬੇਬੁਨਿਆਦ ਤੇ ਚਰਿੱਤਰ ਹੱਤਿਆ ਕਰਨ ਵਾਲਾ ਹੈ।
ਰੰਧਾਵਾ ਨੇ ਮੈਡਮ ਸਿੱਧੂ ਨੂੰ 7 ਦਿਨਾਂ ਦੇ ਅੰਦਰ ਬੇਸ਼ਰਤ ਜਨਤਕ ਮੁਆਫ਼ੀ ਮੰਗਣ ਲਈ ਕਿਹਾ ਹੈ। ਨਾਲ ਹੀ ਸਪੱਸ਼ਟ ਕੀਤਾ ਹੈ ਕਿ ਜੇਕਰ ਸਮਾਂ ਸੀਮਾ ਵਿੱਚ ਮੁਆਫ਼ੀ ਨਾ ਮੰਗੀ ਗਈ ਤਾਂ ਉਹ ਮਾਣਹਾਨੀ ਦਾ ਦੀਵਾਨੀ ਤੇ ਫੌਜਦਾਰੀ ਮੁਕੱਦਮਾ ਦਰਜ ਕਰਨ ਲਈ ਮਜ਼ਬੂਰ ਹੋਣਗੇ ਅਤੇ ਭਾਰੀ ਹਰਜ਼ਾਨੇ ਦੀ ਮੰਗ ਕਰਨਗੇ।
ਦੱਸ ਦਈਏ ਕਿ ਨਵਜੋਤ ਕੌਰ ਸਿੱਧੂ ਨੇ ਹਾਲ ਹੀ ਵਿੱਚ ਇੱਕ ਇੰਟਰਵਿਊ ਤੇ ਸੋਸ਼ਲ ਮੀਡੀਆ ’ਤੇ ਰੰਧਾਵਾ ’ਤੇ ਗੈਂਗਸਟਰਾਂ ਨਾਲ ਸਾਂਝ ਰੱਖਣ ਦੇ ਗੰਭੀਰ ਇਲਜ਼ਾਮ ਲਗਾਏ ਸਨ, ਜਿਸ ਤੋਂ ਬਾਅਦ ਰੰਧਾਵਾ ਨੇ ਤੁਰੰਤ ਕਾਨੂੰਨੀ ਰਾਹ ਅਪਣਾਇਆ। ਇਹ ਮਾਮਲਾ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਵਿਵਾਦ ਪੈਦਾ ਕਰ ਸਕਦਾ ਹੈ।

