Punjab

‘ਮੌਡਰਨਾ’ ਦਾ ਪੰਜਾਬ ਸਰਕਾਰ ਨੂੰ ਇਨਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦਾ ਹਰੇਕ ਸੂਬਾ ਕਰੋਨਾ ਵੈਕਸੀਨ ਦੀ ਘਾਟ ਦੇ ਸੰਕਟ ਨਾਲ ਜੂਝ ਰਿਹਾ ਹੈ। ਪੰਜਾਬ ਵਿੱਚ ਵੀ ਕਰੋਨਾ ਵੈਕਸੀਨ ਦੀ ਘਾਟ ਹੋ ਗਈ ਹੈ। ਪੰਜਾਬ ਸਰਕਾਰ ਨੇ ਵੈਕਸੀਨ ਨਿਰਮਾਤਾ ਅਮਰੀਕੀ ਕੰਪਨੀ ‘ਮੌਡਰਨਾ’ ਨੂੰ ਪੰਜਾਬ ਵਿੱਚ ਕਰੋਨਾ ਵੈਕਸੀਨ ਸਪਲਾਈ ਕਰਨ ਦੀ ਅਪੀਲ ਕੀਤੀ ਸੀ ਪਰ ‘ਮੌਡਰਨਾ’ ਨੇ ਪੰਜਾਬ ਸਰਕਾਰ ਨੂੰ ਇਨਕਾਰ ਕਰ ਦਿੱਤਾ ਹੈ।

‘ਮੌਡਰਨਾ’ ਨੇ ਪੰਜਾਬ ਸਰਕਾਰ ਨੂੰ ਇਨਕਾਰ ਕਰਦਿਆਂ ਕਿਹਾ ਕਿ ਅਸੀਂ ਸਿਰਫ ਭਾਰਤ ਸਰਕਾਰ ਨਾਲ ਡੀਲ ਕਰਦੇ ਹਾਂ। ਸੂਬਾ ਸਰਕਾਰਾਂ ਦੇ ਨਾਲ ਅਸੀਂ ਕੋਈ ਡੀਲ ਨਹੀਂ ਕਰਦੇ। ਦਰਅਸਲ, ਪੰਜਾਬ ਸਰਕਾਰ ਨੇ ਗੋਲਬਲ ਟੈਂਡਰ ਦੇ ਤਹਿਤ ‘ਮੌਡਰਨਾ’ ਤੋਂ ਵੈਕਸੀਨ ਮੰਗੀ ਸੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਵੈਕਸੀਨ ਦੀ ਸਪਲਾਈ ਲਈ ਕੇਂਦਰ ਸਰਕਾਰ ਨੂੰ ਪਹਿਲਾਂ ਵੀ ਕਈ ਵਾਰ ਅਪੀਲ ਕੀਤੀ ਹੈ ਅਤੇ ਚਿੱਠੀਆਂ ਵੀ ਲਿਖੀਆਂ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਢੁੱਕਵੀਂ ਵੈਕਸੀਨ ਮੁਹੱਈਆ ਨਹੀਂ ਕਰਵਾਈ ਗਈ।