Punjab

ਸਿੱਧੂ ਨੇ ਦੱਸਿਆ ਪੰਜਾਬ ‘ਚ ਬਾਦਲ ਪਰਿਵਾਰ ਦਾ ਰਾਜ, ਮੁੜ ਹੋਏ ਕੈਪਟਨ ਦੇ ਦੁਆਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਮੁੜ ਤੋਂ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਵਿੱਚ ਬਾਦਲਾਂ ਦਾ ਰਾਜ ਚੱਲ ਰਿਹਾ ਹੈ ਅਤੇ ਸਰਕਾਰ ਮਾਫੀਆ ਦੇ ਕੰਟਰੋਲ ਵਿੱਚ ਹੈ। ਨਵਜੋਤ ਸਿੱਧੂ ਨੇ ਇੱਕ ਟਵੀਟ ਕਰਕੇ ਕਿਹਾ ਹੈ ਕਿ ‘ਪੰਜਾਬ ਦੇ ਵਧੇਰੇ ਵਿਧਾਇਕਾਂ ਦੀ ਇਸ ਗੱਲ ’ਤੇ ਸਹਿਮਤੀ ਹੈ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਹਕੂਮਤ ਚੱਲ ਰਹੀ ਹੈ।

ਸਾਡੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਦੀ ਗੱਲ ਸੁਨਣ ਦੀ ਬਜਾਏ ਅਫਸਰਸ਼ਾਹੀ ਅਤੇ ਪੁਲਿਸ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰ ਰਹੀ ਹੈ। ਸਰਕਾਰ ਲੋਕ ਭਲਾਈ ਲਈ ਨਹੀਂ, ਸਗੋਂ ਮਾਫੀਆ ਰਾਜ ਨੂੰ ਬਰਕਰਾਰ ਰੱਖਣ ਲਈ ਚੱਲ ਰਹੀ ਹੈ।