Punjab

ਸੁਖਬੀਰ ਬਾਦਲ ਵੱਲੋਂ ਇਸ ਮੁੱਦੇ ‘ਤੇ ਆਲ ਪਾਰਟੀ ਮੀਟਿੰਗ ਸੱਦਣ ਦੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਕਰੋਨਾ ਸੰਕਟ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਆਲ ਪਾਰਟੀ ਮੀਟਿੰਗ ਸੱਦਣ ਦੀ ਮੰਗ ਕੀਤੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਦੀ ਇੱਕ ਮੀਟਿੰਗ ਹੋਈ ਸੀ, ਜਿਸ ਵਿੱਚ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਇਹ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਰੋਨਾ ਮਰੀਜ਼ਾਂ ਲਈ ਇਲਾਜ ਦੀਆਂ ਸਹੂਲਤਾਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇ। ਸੁਖਬੀਰ ਬਾਦਲ ਨੇ ਕਰੋਨਾ ਮਰੀਜ਼ਾਂ ਦੀਆਂ ਹੋਈਆਂ ਮੌਤਾਂ ‘ਤੇ ਵੀ ਫਿਕਰ ਜਤਾਈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ਇਸਦੀ ਜਾਣਕਾਰੀ ਦਿੱਤੀ ਹੈ।

ਪੀਐੱਮ ਨੂੰ ਲਿਖੀ ਚਿੱਠੀ ਦੀ ਹੋਵੇ ਜਾਂਚ

ਸੁਖਬੀਰ ਬਾਦਲ ਫਰੀਦਕੋਟ ‘ਚ ਸਥਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ 71/80 ਵੈਂਟੀਲੇਟਰਾਂ ਦੇ ਘੁਟਾਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਦੀ ਸਖਤ ਜਾਂਚ ਕਰਾਉਣ ਦੀ ਅਪੀਲ ਕੀਤੀ ਹੈ।