‘ਦ ਖ਼ਾਲਸ ਬਿਊਰੋ :- ਸਾਕਾ ਸ਼੍ਰੀ ਨਨਕਾਣਾ ਸਾਹਿਬ ਜੀ ਦੇ 100 ਸਾਲਾ ਸ਼ਤਾਬਦੀ ਸਮਾਗਮ ਮੌਕੇ ਪਾਕਿਸਤਾਨ ‘ਚ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾ ਰਹੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਰੋਕੇ ਜਾਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ’ਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣ ਦੀ ਆਗਿਆ ਕਿਉਂ ਨਹੀਂ ਦਿੱਤੀ?
ਉਨ੍ਹਾਂ ਸਰਕਾਰ ਦੇ ਇਸ ਫ਼ੈਸਲੇ ਨੂੰ ‘ਸਿੱਖ ਭਾਈਚਾਰੇ ’ਤੇ ਇੱਕ ਹਮਲਾ ਕਰਾਰ ਦਿੱਤਾ ਹੈ।’ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸਵਾਲ ਕਰਦਿਆਂ ਪੁੱਛਿਆ ਕਿ ਉਨ੍ਹਾਂ ਇਹ ਮੁੱਦਾ ਕੇਂਦਰ ਸਰਕਾਰ ਕੋਲ ਕਿਉਂ ਨਹੀਂ ਚੁੱਕਿਆ ?
Comments are closed.