India Punjab

ਕਿਸਾਨਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਕੇਂਦਰ ਸਰਕਾਰ ਨੂੰ ਘੇਰਨ ਦੀ ਦੱਸੀ ਰਣਨੀਤੀ

ਬਜਟ ਇਜਲਾਸ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਕਿਸਾਨਾਂ ਦੇ ਡੈਲੀਗੇਸ਼ਨ ਲੋਕਸਭਾ ਵਿੱਚ ਆਗੂ ਵਿਰੋਧੀ ਧਿਰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦੇ ਲਈ ਪਹੁੰਚੇ। ਪਰ ਇਸ ਦੌਰਾਨ ਕਾਫੀ ਵਿਵਾਦ ਵੀ ਹੋਇਆ,ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਐਕਾਉਂਟ ਤੇ ਦੱਸਿਆ ਕਿ ਕਿਸਾਨ ਆਗੂ ਮੇਰੇ ਨਾਲ ਮੁਲਾਕਾਤ ਕਰਨ ਦੇ ਲਈ ਪਾਰਲੀਮੈਂਟ ਵਿੱਚ ਮੇਰੇ ਦਫਤਰ ਆ ਰਹੇ ਸਨ ਪਰ ਉਨ੍ਹਾਂ ਨੂੰ ਅੰਦਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਜਦੋਂ ਮੀਡੀਆ ਨੇ ਇਸ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਕਿਹਾ ਇਸ ਦਾ ਕਾਰਨ ਤਾਂ ਪ੍ਰਧਾਨ ਮੰਤਰੀ ਕੋਲੋ ਪੁੱਛਣਾ ਚਾਹੀਦਾ ਹੈ।

ਇਸ ਤੋਂ ਬਾਅਦ ਕਿਸਾਨ ਆਗੂ ਰਾਹੁਲ ਗਾਂਧੀ ਨੂੰ ਮਿਲੇ। ਰਾਹੁਲ ਗਾਂਧੀ ਨੇ ਕਿਸਾਨ ਲੀਡਰ ਸਰਵਨ ਸਿੰਘ ਪੰਧਰ ਅਤੇ ਜਗਜੀਤ ਸਿੰਘ ਡੱਲੇਵਾਲ ਦਾ ਹਾਜ਼ਰੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਪਾਰਟੀ ਦੇ ਮੈਨੀਫੈਸਟੋ ਵਿੱਚ ਵੀ ਐਮਐਸਪੀ ਦੀ ਲੀਗਲ ਕਾਨੂੰਨੀ ਗਰੰਟੀ ਦਾ ਵਾਅਦਾ ਕੀਤਾ ਗਿਆ ਹੈ। ਅਸੀਂ ਜਾਂਚ ਕਰਕੇ ਪਤਾ ਲਗਾਇਆ ਹੈ ਕਿ ਕਿਸਾਨਾਂ ਨੂੰ MSP ਦਿੱਤੀ ਜਾ ਸਕਦੀ ਹੈ। ਰਾਹੁਲ ਨੇ ਕਿਹਾ ਕਿ ਅਸੀਂ ਅੱਜ ਦੀ ਕੀਤੀ ਮੀਟਿੰਗ ਵਿੱਚ ਫੈਸਲਾ ਲਿਆ ਹੈ ਕਿ ਇੰਡੀਆ ਗਠਜੋੜ ਦੇ ਦੂਜੇ ਲੀਡਰਾਂ ਨਾਲ ਵੀ ਕਾਨੂੰਨੀ ਗਰੰਟੀ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਸਰਕਾਰ ਉੱਤੇ ਦਬਾਅ ਬਣਾਉਣ ਦੀ ਕੋਸ਼ਿਸ਼ ਜਾਵੇਗੀ ਉਹ ਭਾਰਤ ਦੇ ਕਿਸਾਨਾਂ ਨੂੰ ਕਾਨੂੰਨੀ ਗਰੰਟੀ ਦੇਵੇ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਉਮੀਦ ਜਤਾਈ ਕਿ ਰਾਹੁਲ ਗਾਂਧੀ ਆਪਣੇ ਵਾਅਦੇ ‘ਤੇ ਖਰੇ ਉਤਰਨਗੇ। ਇਸ ਦੇ ਨਾਲ ਹੀ ਡੱਲੇਵਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਆਪ ਹੀ ਕਿਸਾਨਾਂ ‘ਤੇ ਕੀਤੇ ਤਸੱਸ਼ਦ ਦੀ ਹਰਿਆਣਾ ਸਰਕਾਰ ਆਪ ਹੀ ਜਾਂਚ ਕਰਵਾ ਰਹੀ ਹੈ। ਇਸ ਦੇ ਨਾਲ ਇਨਸਾਫ ਦੀ ਕੋਈ ਆਸ ਨਹੀਂ ਰਹੀ ਜਾਂਦੀ। ਡੱਲੇਵਾਲਨੇ ਕਿਹਾ ਕਿ ਰਾਹੁਲ ਨੇ ਭੋਰਸਾ ਦਿੱਤਾ ਹੈ ਕਿ ਉਹ ਇਹ ਮੁੱਦਾ ਵੀ ਉਹ ਇੰਡੀਆ ਗਠਜੋੜ ਨਾਲ ਮਿਲ ਕੇ ਸੰਸਦ ਵਿੱਚ ਚੁੱਕਣਗੇ।

ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜੋ ਹਰਿਆਣਾ ਸਰਕਾਰ ਨੇ ਗੋਲੀਆਂ ਚਲਾ ਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਹੈ। ਉਨ੍ਹਾਂ ਨੂੰ ਹਰਿਆਣਾ ਸਰਕਾਰ ਸਨਮਾਨਿਤ ਕਰ ਰਹੀ ਹੈ। ਸਰਕਾਰ ਉਨ੍ਹਾਂ ਨੂੰ ਬਹਾਦਰੀ ਦੇ ਤਗਮੇ ਦੇਣ ਜਾ ਰਹੀ ਹੈ। ਉਨ੍ਹਾਂ ਇਸ ਦੀ ਤੁਲਨਾ ਜਲਿਆਵਾਲਾਂ ਬਾਗ ਨਾਲ ਕਰਦੇ ਕਿਹਾ ਕਿ ਇਸ ਸਨਮਾਨ ਨੂੰ ਰੋਕਿਆ ਜਾਣਾ ਚਾਹੀਦਾ ਹੈ। ਪੰਧੇਰ ਨੇ ਕਿਹਾ ਕਿ ਇਹ ਮੁੱਦਾ ਵੀ ਰਾਹੁਲ ਗਾਂਧੀ ਵੱਲੋਂ ਸੰਸਦ ਵਿੱਚ ਚੁੱਕਣ ਦਾ ਭਰੋਸਾ ਦਿੱਤਾ ਗਿਆ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਰਾਹੁਲ ਗਾਂਧੀ ਅਤੇ ਕਿਸਾਨਾਂ ਨਾਲ ਮੀਟਿੰਗ ਦੀ ਫੋਟੋ ਸ਼ੇਅਰ ਕਰਦੇ ਹੋਏ ਕਿਹਾ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਬਜਟ ਵਿੱਚ ਨਜ਼ਰ ਅੰਦਾਜ਼ ਕਰ ਦਿੱਤਾ ਪਰ ਅਸੀਂ ਚੁੱਪ ਨਹੀਂ ਬੈਠਾਗੇ। ਅੰਨਦਾਤਾ ਨੂੰ ਇਨਸਾਫ ਜ਼ਰੂਰ ਮਿਲੇਗਾ।

ਉਧਰ ਅਕਾਲੀ ਦਲ ਦੀ ਲੋਕਸਭਾ ਵਿੱਚ ਇਕਲੌਤੀ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ ਦੀ ਕਿਸਾਨਾਂ ਨਾਲ ਮੁਲਾਕਾਤ ‘ਤੇ ਸਵਾਲ ਚੁੱਕ ਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੀ ਤਾਂ ਸੁਆਮੀਨਾਥਨ ਰਿਪੋਰਟ ਲਾਗੂ ਕਰਨ ਦਾ ਮੌਕਾ ਸੀ ਉਸ ਵੇਲੇ ਕਿਉਂ ਨਹੀਂ ਕੀਤੀ। ਹਰਸਿਮਰਤ ਬਾਦਲ ਨੇ ਰਾਹੁਲ ਗਾਂਧੀ ਦਾ ਕਿਸਾਨ ਪ੍ਰੇਮ ਨੂੰ ਡਰਾਮਾ ਦੱਸਿਆ ਅਤੇ ਦਾਅਵਾ ਕੀਤਾ ਕਿ ਅਕਾਲੀ ਦਲ MSP ਦੀ ਲੀਗਲ ਗਰੰਟੀ ਦਾ ਪ੍ਰਾਈਵੇਟ ਬਿੱਲ ਲੈਕੇ ਆਈ ਹੈ ਅਸੀਂ ਕਿਸਾਨਾਂ ਦੀ ਅਵਾਜ਼ ਬਣਾਂਗੇ ।

ਇਹ ਵੀ ਪੜ੍ਹੋ –   ਸਿੰਗਾਪੁਰ ਦਾ ਪਾਸਪੋਰਟ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ,  ਭਾਰਤ ਨੂੰ ਮਿਲਿਆ 82ਵਾਂ ਸਥਾਨ