The Khalas Tv Blog Punjab ਪੰਜਾਬ ’ਚ ਸ਼ੁਰੂ ਹੋਈ ਮਾਵਾਂ-ਧੀਆਂ ਸਤਿਕਾਰ ਯੋਜਨਾ
Punjab

ਪੰਜਾਬ ’ਚ ਸ਼ੁਰੂ ਹੋਈ ਮਾਵਾਂ-ਧੀਆਂ ਸਤਿਕਾਰ ਯੋਜਨਾ

ਅੱਜ 1 ਜੁਲਾਈ ਨੂੰ ਪੰਜਾਬ ਸਰਕਾਰ ਨੇ ਰਾਜ ਭਰ ਦੀਆਂ 18 ਸਾਲ ਤੋਂ ਵੱਧ ਉਮਰ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ 1,100 ਕਰੋੜ ਰੁਪਏ ਟ੍ਰਾਂਸਫਰ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਸੰਗਰੂਰ ਦੇ ਧੂਰੀ ਤੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਰਸਮੀ ਸ਼ੁਰੂਆਤ ਕੀਤੀ।

ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਐਸ.ਸੀ. ਸ਼੍ਰੇਣੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਪਹਿਲੀ ਵਾਰ ਸਰਕਾਰ ਨੇ ਤਿੰਨ ਮਹੀਨਿਆਂ (ਜੁਲਾਈ, ਅਗਸਤ ਅਤੇ ਸਤੰਬਰ) ਦਾ ਭੁਗਤਾਨ ਇੱਕੋ ਵਾਰ ਕੀਤਾ ਹੈ। ਇਸ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 3,000 ਰੁਪਏ ਅਤੇ ਐਸ.ਸੀ. ਔਰਤਾਂ ਨੂੰ 4,500 ਰੁਪਏ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਕੱਲ੍ਹ ਤੱਕ 40 ਲੱਖ ਔਰਤਾਂ ਨੇ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾ ਲਿਆ ਹੈ। ਇੱਕ ਪ੍ਰੋਗਰਾਮ ਦੌਰਾਨ ਇੱਕ ਔਰਤ ਸਟੇਜ ਉੱਤੇ ਆਈ ਅਤੇ ਆਪਣਾ ਫ਼ੋਨ ਵਿਖਾਇਆ ਜਿਸ ਵਿੱਚ 4,500 ਰੁਪਏ ਆਉਣ ਦਾ ਸੁਨੇਹਾ ਸੀ। ਉਸ ਔਰਤ ਨੇ ਦੱਸਿਆ ਕਿ ਉਸ ਦੀਆਂ ਚਾਰ ਧੀਆਂ ਹਨ ਅਤੇ ਉਹ ਇਸ ਪੈਸੇ ਨਾਲ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰੇਗੀ। ਇਸ ਘਟਨਾ ਨੇ ਪੂਰੇ ਪ੍ਰੋਗਰਾਮ ਨੂੰ ਭਾਵੁਕ ਬਣਾ ਦਿੱਤਾ।

ਇਹ ਯੋਜਨਾ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੀਤਾ ਵਾਅਦਾ ਸੀ। ਉਸ ਵੇਲੇ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਹਰ ਔਰਤ ਨੂੰ ਮਹੀਨਾਵਾਰ 1,000 ਰੁਪਏ ਦਿੱਤੇ ਜਾਣਗੇ। ਇਸ ਵਾਅਦੇ ਨੂੰ ਪੂਰਾ ਕਰਨ ਵਿੱਚ ਲਗਭਗ 4 ਸਾਲ ਲੱਗ ਗਏ ਹਨ। ਹੁਣ 2027 ਦੀਆਂ ਚੋਣਾਂ ਤੋਂ ਲਗਭਗ 8 ਮਹੀਨੇ ਪਹਿਲਾਂ ਸਰਕਾਰ ਇਸ ਵਾਅਦੇ ਨੂੰ ਅਮਲੀ ਰੂਪ ਦੇ ਰਹੀ ਹੈ। ਇਸ ਸਾਲ ਬਜਟ ਵਿੱਚ ਇਸ ਯੋਜਨਾ ਲਈ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਇਸ ਯੋਜਨਾ ਨੂੰ ਔਰਤਾਂ ਦੀ ਆਰਥਿਕ ਮਦਦ ਅਤੇ ਸਸ਼ਕਤੀਕਰਨ ਵਜੋਂ ਵੇਖਿਆ ਜਾ ਰਿਹਾ ਹੈ। ਭਗਵੰਤ ਮਾਨ ਨੇ ਇਸ ਨੂੰ ਔਰਤਾਂ ਨੂੰ ਸਨਮਾਨ ਅਤੇ ਆਰਥਿਕ ਮਜ਼ਬੂਤੀ ਦੇਣ ਵਾਲੀ ਵੱਡੀ ਪਹਿਲਕਦਮੀ ਦੱਸਿਆ ਹੈ।(ਸ਼ਬਦ

 

Exit mobile version