‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਣਕਾਰੀ ਅਨੁਸਾਰ ਅੰਸਾਰੀ’ਤੇ ਉੱਤਰ ਪ੍ਰਦੇਸ਼ ਸਣੇ ਕਈ ਥਾਵਾਂ ‘ਤੇ ਮਾਮਲੇ ਦਰਜ ਕੀਤੇ ਗਏ ਹਨ। ਸੁਪਰੀਮ ਕੋਰਟ ਨੇ ਮੁਖਤਾਰ ਅੰਸਾਰੀ ਨੂੰ ਪੰਜਾਬ ਤੋਂ ਯੂਪੀ ਦੀ ਜੇਲ੍ਹ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਸਨ। ਅੰਸਾਰੀ ਨੂੰ ਵ੍ਹੀਲਚੇਅਰ ’ਤੇ ਗੱਡੀ ਵਿੱਚੋਂ ਬਾਹਰ ਲਿਆਂਦਾ ਗਿਆ ਤੇ ਸੀ ਬਾਅਦ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਏ।
