India

ਗੈਂਗਸਟਰ ਮੁਖਤਾਰ ਅੰਸਾਰੀ ਨੂੰ ਹੋਈ 10 ਸਾਲ ਦੀ ਕੈਦ, ਅਦਾਲਤ ਨੇ ਲਾਇਆ 5 ਲੱਖ ਦਾ ਜੁਰਮਾਨਾ…

Mukhtar Ansari was sentenced to 10 years in the Gangster Act case and fined Rs 5 lakh

ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਦੀ ਸਾਂਸਦ-ਵਿਧਾਇਕ ਅਦਾਲਤ ਨੇ 16 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਸਜ਼ਾ ਸੁਣਾਈ। ਇਸ ਦੇ ਨਾਲ ਹੀ ਅਦਾਲਤ ਨੇ ਅੰਸਾਰੀ ਨੂੰ ਪੰਜ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਅਦਾਲਤ ਦੇ ਫ਼ੈਸਲੇ ਤੋਂ ਪਹਿਲਾਂ ਮਰਹੂਮ ਭਾਜਪਾ ਨੇਤਾ ਕ੍ਰਿਸ਼ਨਾਨੰਦ ਰਾਏ ਦੀ ਪਤਨੀ ਨੇ ਕਿਹਾ ਸੀ ਕਿ ਉੱਤਰ ਪ੍ਰਦੇਸ਼ ‘ਚ ਮਾਫ਼ੀਆ ਰਾਜ ਦਾ ਅੰਤ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ। ਗਾਜ਼ੀਪੁਰ ਦੀ ਸਾਂਸਦ-ਵਿਧਾਇਕ ਅਦਾਲਤ ਨੇ ਸ਼ਨੀਵਾਰ ਨੂੰ ਮਊ ਦੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ ਗੈਂਗਸਟਰ ਐਕਟ ਮਾਮਲੇ ‘ਚ ਸਜ਼ਾ ਸੁਣਾਈ ਹੈ।

ਅਦਾਲਤ ਨੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਉਸ ਨੂੰ ਦਸ ਸਾਲ ਦੀ ਸਜ਼ਾ ਸੁਣਾਈ ਅਤੇ ਨਾਲ ਹੀ ਪੰਜ ਲੱਖ ਰੁਪਏ ਜੁਰਮਾਨਾ ਵੀ ਲਾਇਆ। ਭਾਜਪਾ ਦੇ ਸਾਬਕਾ ਵਿਧਾਇਕ ਕ੍ਰਿਸ਼ਨਾਨੰਦ ਰਾਏ ਦੇ ਕਤਲ ਨਾਲ ਇਹ ਮਾਮਲਾ ਸਬੰਧਿਤ ਹੈ। ਇਸ ਮਾਮਲੇ ਵਿੱਚ ਬਸਪਾ ਦੇ ਮੌਜੂਦਾ ਸੰਸਦ ਮੈਂਬਰ ਅਤੇ ਮੁਖਤਾਰ ਅੰਸਾਰੀ ਦਾ ਭਰਾ ਵੀ ਗੈਂਗਸਟਰ ਐਕਟ ਦੇ ਅਧੀਨ ਹੈ

ਇਸ ਮਾਮਲੇ ਵਿਚ 2007 ਵਿਚ ਗੈਂਗਸਟਰ ਐਕਟ ਤਹਿਤ ਅਫਜਾਲ ਅੰਸਾਰੀ, ਉਸ ਦੇ ਭਰਾ ਮਾਫ਼ੀਆ ਡੌਨ ਮੁਖਤਾਰ ਅੰਸਾਰੀ ਤੇ ਜੀਜੇ ਏਜਾਜੁਲ ਹਕ ‘ਤੇ ਗੈਂਗਸਟਰ ਐਕਟ ਤਹਿਤ ਮੁਕੱਦਮਾ ਦਰਜ ਹੋਇਆ ਸੀ। ਏਜਾਜੁਲ ਹੱਕ ਦਾ ਦੇਹਾਂਤ ਹੋ ਚੁਕਾ ਹੈ। ਮਾਮਲੇ ਵਿਚ 1 ਅਪ੍ਰੈਲ ਨੂੰ ਸੁਣਵਾਈ ਪੂਰੀ ਹੋ ਗਈ ਸੀ।

ਤੁਹਾਨੂੰ ਦੱਸ ਦੇਈਏ ਕਿ ਮੁਖਤਾਰ ਅੰਸਾਰੀ ਇਸ ਸਮੇਂ ਯੂਪੀ ਦੀ ਬਾਂਦਾ ਜੇਲ੍ਹ ਵਿੱਚ ਬੰਦ ਹੈ। ਹਾਲਾਂਕਿ ਇਸ ਤੋਂ ਪਹਿਲਾਂ 15 ਅਪ੍ਰੈਲ ਨੂੰ ਹੀ ਅਦਾਲਤ ਨੇ ਇਸ ਮਾਮਲੇ ‘ਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਪਰ ਹੁਣ ਸ਼ਨੀਵਾਰ ਨੂੰ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਇਆ। ਫ਼ੈਸਲਾ ਸੁਣਾਏ ਜਾਣ ਤੋਂ ਪਹਿਲਾਂ ਗਾਜ਼ੀਪੁਰ ਦੀ ਅਦਾਲਤ ਦੇ ਬਾਹਰ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਮੁਖਤਾਰ ਅੰਸਾਰੀ ਕਈ ਵਾਰ ਮਊ ਵਿਧਾਨ ਸਭਾ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ।

ਗਾਜੀਪੁਰ ਵਿਚ 29 ਨਵੰਬਰ 2005 ਨੂੰ ਮੁਹੰਮਦਾਬਾਦ ਤੋਂ ਤਤਕਾਲੀ ਭਾਜਪਾ ਵਿਧਾਇਕ ਕ੍ਰਿਸ਼ਨਾਨੰਦ ਰਾਏ ਸਣੇ ਕੁੱਲ 7 ਲੋਕਾਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ। ਚੁਣਾਵੀ ਰੰਜਿਸ਼ ਕਾਰਨ ਇਸ ਕਤਲ ਨੂੰ ਅੰਜਾਮ ਦਿੱਤਾ ਗਿਆ ਸੀ। ਹੱਤਿਆ ਕਾਂਡ ਵਿਚ ਮੁਖਤਾਰ ਅੰਸਾਰੀ ਤੇ ਅਫਜਾਲ ਨੂੰ ਦੋਸ਼ੀ ਬਣਾਇਆ ਗਿਆ ਸੀ।