Punjab

ਸ੍ਰੀ ਮੁਕਤਸਰ ਸਾਹਿਬ ਦਾ ਵਧੀਨ ਡਿਪਟੀ ਕਮਿਸ਼ਨ ਗ੍ਰਿਫ਼ਤਾਰ! 285 ਕਰੋੜ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ

ਬਿਉਰੋ ਰਿਪੋਰਟ: ਪੰਜਾਬ ਵਿਜੀਲੈਂਸ ਬਿਉਰੋ (Punjab Vigilance Bureau) ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਧੀਨ ਡਿਪਟੀ ਕਮਿਸ਼ਨ ਵਿਕਾਸ ਸੁਰਿੰਦਰ ਸਿੰਘ ਢਿੱਲੋਂ (Dy Commissioner Surinder Singh) ਨੂੰ ਭ੍ਰਿਸ਼ਟਾਚਾਰ ਮਾਮਲੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ ਘਪਲਾ ਕਰਨ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਪਟਿਆਲਾ ਦੇ ਤਤਕਾਲੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਰਿੰਦਰ ਢਿੱਲੋਂ ਖਿਲਾਫ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਸ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 406, 420, 409, 465, 467 ਅਤੇ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਲਜ਼ਾਮ ਹਨ ਕਿ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਲਾਕ ਦੇ ਪਿੰਡ ਆਕੜੀ, ਸੇਹਰਾ, ਸੇਹਰੀ, ਤਖਤੂਮਾਜਰਾ ਅਤੇ ਪੱਬਰਾ ਦੀ ਐਕੁਆਇਰ ਕੀਤੀ ਗਈ 1,103 ਏਕੜ ਜ਼ਮੀਨ ਸਬੰਧੀ ਜਾਰੀ ਕੀਤੇ ਗਏ 285 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲਾ ਹੋਇਆ ਹੈ। ਸੁਰਿੰਦਰ ਸਿੰਘ ਢਿੱਲੋਂ ਖਿਲਾਫ ਡਿਊਟੀ ਸਹੀ ਢੰਗ ਨਾਲ ਨਿਭਾਉਣ ਦਾ ਇਲਜ਼ਾਮ ਲੱਗਿਆ ਹੈ।

ਵਿਜੀਲੈਂਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਅਲਾਟ ਕੀਤੇ ਗਏ ਫੰਡਾਂ ਦਾ 30 ਫੀਸਦ BDPO ਦਫ਼ਤਰ ਦੇ ਸਕੱਤਰ, ਤਨਖਾਹਾਂ ਦੇ ਖਾਤੇ ਵਿੱਚ ਜਮ੍ਹਾਂ ਹੋਣਾ ਸੀ, ਜੋ ਕਿ ਸਹੀ ਢੰਗ ਨਾਲ ਨਹੀਂ ਕਰਵਾਇਆ ਗਿਆ। ਇਸ ਦੇ ਨਾਲ ਹੀ ਨਿਯਮਾਂ ਅਨੁਸਾਰ ਬਾਕੀ ਬਚੇ ਫੰਡਾਂ ਦਾ ਮਹਿਜ਼ 10 ਫੀਸਦੀ ਹੀ ਇਨ੍ਹਾਂ ਪੰਜ ਪਿੰਡਾਂ ਦੇ ਵਿਕਾਸ ’ਤੇ ਲਾਇਆ ਜਾਣਾ ਸੀ।