‘ਦ ਖ਼ਾਲਸ ਬਿਊਰੋ :- ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਹੋਏ ਸਾਬਕਾ DGP ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ FIR ਨੂੰ ਰੱਦ ਕਰਨ ਦੇ ਮਾਮਲੇ ਦੀ ਸੁਣਵਾਈ ਟਲ ਗਈ ਹੈ।
ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੇ ਦੱਸਿਆ ਕਿ ਕੱਲ੍ਹ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਹੋਣੀ ਸੀ, ਪਰ ਸੈਣੀ ਦੇ ਵਕੀਲ ਨੇ ਸਿਹਤ ਖਰਾਬੀ ਕਾਰਨ ਅਦਾਲਤ ਤੋਂ ਸਮਾਂ ਮੰਗਿਆ ਜਿਸ ’ਤੇ ਅਦਾਲਤ ਨੇ ਕੇਸ ਦੀ ਸੁਣਵਾਈ 14 ਅਕਤੂਬਰ ’ਤੇ ਪਾ ਦਿੱਤੀ ਹੈ। ਸੈਣੀ ਨੇ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ ਹੈ।