The Khalas Tv Blog India ਮੁੰਬਈ ਪੁਲਿਸ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਲੋਂੜੀਂਦੇ ਮੁਲਜ਼ਮ ਨੂੰ ਕੀਤਾ ਗਿ੍ਫ਼ਤਾਰ
India Punjab

ਮੁੰਬਈ ਪੁਲਿਸ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਲੋਂੜੀਂਦੇ ਮੁਲਜ਼ਮ ਨੂੰ ਕੀਤਾ ਗਿ੍ਫ਼ਤਾਰ

ਮੁੰਬਈ ਪੁਲਿਸ ਅਤੇ ਪੰਜਾਬ ਪੁਲਿਸ ਨੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਇੱਕ ਲੋੜੀਂਦੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਫ਼ਤਰ ਦੇ ਅਧਿਕਾਰਤ ‘ਐਕਸ’ ਖਾਤੇ ਤੋਂ ਵੀ ਇੱਕ ਪੋਸਟ ਕੀਤੀ ਗਈ ਹੈ।

ਡੀਜੀਪੀ ਦਫ਼ਤਰ ਦੇ ਪੋਸਟ ਦੇ ਅਨੁਸਾਰ, “ਮੁੰਬਈ ਪੁਲਿਸ ਨੇ ਪੰਜਾਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਮੁੰਬਈ ਨਿਵਾਸੀ ਸੁਜੀਤ ਸੁਸ਼ੀਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਬਾਬਾ ਸਿੱਦੀਕੀ ਦੇ ਹਾਈ ਪ੍ਰੋਫਾਈਲ ਕਤਲ ਵਿੱਚ ਲੋੜੀਂਦਾ ਸੀ।”

ਪੰਜਾਬ ਪੁਲਿਸ ਦੇ ਅਨੁਸਾਰ, “ਸੁਜੀਤ ਬਾਬਾ ਸਿੱਦੀਕੀ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ ਅਤੇ ਉਸਨੇ ਤਿੰਨ ਦਿਨ ਪਹਿਲਾਂ ਨਿਤਿਨ ਗੌਤਮ ਅਤੇ ਇੱਕ ਹੋਰ ਮੁਲਜ਼ਮ ਨੂੰ ਇਸ ਯੋਜਨਾ ਬਾਰੇ ਸੂਚਿਤ ਕੀਤਾ ਸੀ। ਸੁਜੀਤ ਨੇ ਵੀ ਉਸਦੀ ਮਦਦ ਕੀਤੀ। ਉਸ ਨੂੰ ਅਗਲੇਰੀ ਜਾਂਚ ਲਈ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਸੁਜੀਤ ‘ਤੇ ਇਸ ਕਤਲ ਦੀ ਸਾਜ਼ਿਸ਼ ‘ਚ ਸਹਿਯੋਗ ਕਰਨ ਦਾ ਦੋਸ਼ ਹੈ। ਉਸ ਨੂੰ ਕਤਲ ਦੀ ਯੋਜਨਾ ਬਾਰੇ ਪਹਿਲਾਂ ਜਾਣਕਾਰੀ ਸੀ, ਜੋ ਉਸ ਨੂੰ ਇੱਕ ਹੋਰ ਮੁਲਜ਼ਮ ਨਿਤਿਨ ਗੌਤਮ ਸਪਰੇ ਨੇ ਦਿੱਤੀ ਸੀ। ਸੁਜੀਤ ਨੇ ਇਸ ਸਾਜ਼ਿਸ਼ ਵਿੱਚ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ। ਹੁਣ ਸੁਜੀਤ ਨੂੰ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਜਿਸ ਦੀ ਅਗਲੇਰੀ ਜਾਂਚ ਕੀਤੀ ਜਾਵੇਗੀ।

12 ਅਕਤੂਬਰ ਦੀ ਰਾਤ ਨੂੰ ਮੁੰਬਈ ਦੇ ਬਾਂਦਰਾ ਇਲਾਕੇ ਵਿੱਚ ਐਨਸੀਪੀ ਆਗੂ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Exit mobile version