The Khalas Tv Blog Punjab ਨਗਰ ਨਿਗਮ ਚੋਣਾਂ : AAP ਵੱਲੋਂ 784 ਉਮੀਦਵਾਰਾਂ ਦੀ ਸੂਚੀ ਜਾਰੀ
Punjab

ਨਗਰ ਨਿਗਮ ਚੋਣਾਂ : AAP ਵੱਲੋਂ 784 ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਅੱਜ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਤਹਿਤ ਪਾਰਟੀ ਦੇ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਅੱਜ ਸ਼ਾਮ ਤੱਕ ਕਰ ਦਿੱਤਾ ਜਾਵੇਗਾ।

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਲੁਧਿਆਣਾ ਐਮਸੀ ਲਈ 94, ਪਟਿਆਲਾ ਐਮਸੀ ਲਈ 56 ਅਤੇ ਅੰਮ੍ਰਿਤਸਰ ਐਮਸੀ ਲਈ 74 ਉਮੀਦਵਾਰ ਐਲਾਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਕੁੱਲ 977 ਵਾਰਡਾਂ ਵਿੱਚੋਂ 784 ਉਮੀਦਵਾਰਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।

ਅਮਨ ਅਰੋੜਾ ਨੇ ਕਿਸਾਨਾਂ ਦੇ ਮੁੱਦੇ ‘ਤੇ ਰਵਨੀਤ ਬਿੱਟੂ ਨੂੰ ਵੀ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਕਦੇ ਰਵਨੀਤ ਬਿੱਟੂ ਕਿਸਾਨਾਂ ਲਈ ਗ਼ਲਤ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ, ਅਤੇ ਕਦੇ ਕਹਿੰਦੇ ਹਨ ਕਿ ਮੈਂ ਕਿਸਾਨਾਂ ਦੇ ਨਾਲ ਹਾਂ, ਉਨ੍ਹਾਂ ਕਿਹਾ ਕਿ ਸਿਰਫ ਬਿਆਨਬਾਜ਼ੀ ਨਾਲ ਨਹੀਂ ਸਰਨਾ।

Exit mobile version