Punjab

ਮੁਰ ਦਾ ਬਾਦ ਦਾ ਨਾਅਰਾ ਲਾਉਣਾ ਮੁਲਾਕਾਤ ਦਾ ਤਰੀਕਾ ਨਹੀਂ : ਮੁੱਖ ਮੰਤਰੀ ਭਗਵੰਤ ਮਾਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਨੂੰ ਗੈਰਵਾਜਬ ਅਤੇ ਅਣਚਾਹੇ ਕਰਾਰ ਦਿੰਦਿਆਂ ਕਿਸਾਨ ਜਥੇ ਬੰਦੀਆਂ ਨੂੰ ਕਿਹਾ ਕਿ ਉਹ ਨਾਅ ਰੇਬਾਜ਼ੀ ਬੰਦ ਕਰਨ ਅਤੇ ਪੰਜਾਬ ਵਿੱਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ।

ਮਾਨ ਨੇ ਕਿਹਾ ਕਿ ਕਿਸਾਨਾਂ ਲਈ ਗੱਲਬਾਤ ਦੇ ਦਰਵਾਜ਼ੇ ਖੁੱਲ੍ਹੇ ਹਨ, ਪਰ “ਖੋਖਲੇ ਨਾਅਰੇ” ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਦੇ ਉਨ੍ਹਾਂ ਦੇ ਇਰਾਦੇ ਨੂੰ ਤੋੜ ਨਹੀਂ ਸਕਦੇ।ਮਾਨ ਨੇ ਇਹ ਵੀ ਕਿਹਾ ਕਿ ਉਹ ਇੱਕ ਕਿਸਾਨ ਦਾ ਪੁੱਤਰ ਹੈ ਅਤੇ ਫਸਲ ਉਤਪਾਦਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ। ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਵੀ ਕਿਹਾ ਕਿ ਉਹ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਸ਼ਾਮਲ ਹੋਣ।

ਮੰਤਰੀ ਮਾਨ ਨੇ ਮੁਹਾਲੀ ਵਿੱਚ ਧਰਨਾ ਦੇ ਕਿਸਾਨਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ‘ਮੈਂ ਮਿਲਣ ਲਈ ਤਿਆਰ ਹਾਂ ਪਰ ਮੁਲਾਕਾਤ ਦਾ ਤਰੀਕਾ ‘ਮੁਰਦਾਬਾਦ’ ਨਹੀਂ’ ਹੋਣਾ ਚਾਹੀਦਾ। ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿਹਾ ਕਿ ਇੱਕ ਸਾਲ ਮੇਰਾ ਸਹਿਯੋਗ ਤਾਂ ਦਿਓ ਮੈਂ ਖੇਤੀ ਦੇ ਸਾਰੇ ਘਾਟੇ ਪੂਰੇ ਕਰ ਦਿਆਂਗਾ।’

ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨੂੰ ਸਵਾਲ ਕਰਦਿਆਂ ਕਿਹਾ ਕਿ ਜਦੋਂ ਬਟਾਲਾ ਵਿਖੇ ਸਕੂਲੀ ਬੱਚਿਆਂ ਦੀ ਬੱਸ ਦਾ ਪਰਾਲੀ ਸਾੜਨ ਕਾਰਨ ਹਾਦਸਾ ਵਾਪਰਿਆ ਜਾਂ ਡੇਰਾਬੱਸੀ ਵਿੱਚ ਨਾੜ ਨੂੰ ਲੱਗੀ ਅੱਗ ਕਰਕੇ ਬੱਚੀ ਦੀ ਮੌਤ ਹੋ ਗਈ ਸੀ… ਕਦੇ ਉਨ੍ਹਾਂ ਵਾਸਤੇ ਤਾਂ ਇਹ ਲੋਕ ਅੱਗੇ ਨਹੀਂ ਆਏ…।

 ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਬਾਸਮਤੀ ਅਤੇ ਮੂੰਗੀ ਦੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦਾ ਐਲਾਨ ਕਰ ਸਭਾ ਵਿੱਚ ਚੁੱਕੇ ਹਨ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਵੀ ਪ੍ਰੇਰਿਤ ਕਰ ਰਹੀ ਹੈ। ਮਾਨ ਨੇ ਕਿਹਾ ਕਿ ਉਹ ਲੋਕ ਕਿਸਾਨਾਂ ਦੇ ਮੁੱਦੇ ਉਠਾਉਂਦੇ ਰਹੇ ਹਨ ਅਤੇ ਹੁਣ ਵੀ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਆਪਣਾ ਫਰਜ਼ ਸਮਝਦੇ ਹਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਮੌਜੂਦਾ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਸੂਬਾ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।