Punjab

ਪਾਣੀ ਦੀ ਵਾਰੀ ਨੂੰ ਲੈ ਕੇ ਪਿਓ-ਪੁੱਤ ਦਾ ਕਤਲ

ਜਲਾਲਾਬਾਦ : ਪੰਜਾਬ ਵਿੱਚ ਕਤਲ ਦੀ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਫਾਜ਼ਿਲਕਾ  ਤੋਂ ਸਾਹਮਣੇ ਆਇਆ ਹੈ ਜਿੱਥੇ ਖੇਤ ‘ਚ ਪਾਣੀ ਦੀ ਵਾਰੀ ਨੂੰ ਕੈ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਜਲਾਲਬਾਦ ਦੇ  ਪਿੰਡ ਪਾਕਾ ਵਿਚ ਪਾਣੀ ਦੀ ਵਾਰੀ ਨੂੰ ਲੈ ਕੇ ਪਿਓ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਪਹਿਲਾਂ ਦੋਵਾਂ ਨੂੰ ਗੋਲੀਆਂ ਮਾਰੀਆਂ ਗਈਆਂ ਤੇ ਫਿਰ ਕਹੀ ਨਾਲ ਵੀ ਵਾਰ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਪਿਓ-ਪੁੱਤ ਨੇ ਠੇਕੇ ’ਤੇ ਜ਼ਮੀਨ ਲਈ ਹੋਈ ਸੀ ਤੇ ਕਾਤਲ ਖੁਦ ਉਹ ਜ਼ਮੀਨ ਠੇਕੇ ’ਤੇ ਲੈਣਾ ਚਾਹੁੰਦਾ ਸੀ। ਈਰਖਾ ਵਜੋਂ ਇਹ ਕਤਲ ਕੀਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਵਤਾਰ ਸਿੰਘ ਦੇ ਭਰਾ ਕਾਰਜ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਅਵਤਾਰ ਸਿੰਘ ਨੇ ਪਿੰਡ ਵਿਚ ਹੀ ਕਰੀਬ 8 ਏਕੜ ਜ਼ਮੀਨ ਠੇਕੇ ‘ਤੇ ਲਈ ਸੀ, ਉਸ ਨੇ ਦੱਸਿਆ ਕਿ ਉਸ ਦੇ ਭਰਾ ਨੇ ਪਹਿਲਾਂ ਜੋ ਜ਼ਮੀਨ ਠੇਕੇ ‘ਤੇ ਲਈ ਸੀ, ਉਹ ਖੇਤੀ ਲਈ ਸੀ ਉਸ ਨੇ ਦੱਸਿਆ ਕਿ ਉਸ ਦਾ ਭਰਾ ਅਵਤਾਰ ਸਿੰਘ ਅਤੇ ਭਤੀਜਾ ਹਰਮੀਤ ਸਿੰਘ ਠੇਕੇ ‘ਤੇ ਖੇਤਾਂ ਵਿਚ ਪਾਣੀ ਲੈ ਰਹੇ ਸਨ।

ਇਸ ਦੌਰਾਨ ਉਕਤ ਮੁਲਜ਼ਮਾਂ ਨੇ ਮੌਕੇ ’ਤੇ ਆ ਕੇ ਪਹਿਲਾਂ ਉਸ ਦੇ ਭਤੀਜੇ ਹਰਮੀਤ ਸਿੰਘ ਨੂੰ ਆਪਣੇ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ ਅਤੇ ਫਿਰ ਉਸ ਦੇ ਭਰਾ ਅਵਤਾਰ ਸਿੰਘ ਨੂੰ ਵੀ ਗੋਲੀ ਮਾਰ ਦਿੱਤੀ, ਜਿਸ ਨੇ ਦੱਸਿਆ ਕਿ ਪਹਿਲਾਂ ਮੁਲਜ਼ਮ ਇਹ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦੇ ਸਨ ਉਸ ਦਾ ਭਰਾ ਅਵਤਾਰ ਸਿੰਘ ਦੋ ਸਾਲਾਂ ਤੋਂ ਖੇਤੀ ਕਰਦਾ ਸੀ ਅਤੇ ਇਸੇ ਰੰਜਿਸ਼ ਕਾਰਨ ਉਸ ਦੇ ਭਰਾ ਅਤੇ ਭਤੀਜੇ ਦਾ ਕਤਲ ਹੋ ਗਿਆ।

ਦੱਸ ਦਈਏ ਕਿ ਮ੍ਰਿਤਕ ਅਵਤਾਰ ਸਿੰਘ ਦੇ ਦੋ ਬੇਟੇ ਹਨ, ਜਿਨ੍ਹਾਂ ‘ਚੋਂ ਇਕ ਦਾ ਕਤਲ ਹੋ ਗਿਆ ਸੀ, ਜਦੋਂ ਕਿ ਮ੍ਰਿਤਕ ਨੌਜਵਾਨ ਹਰਮੀਤ ਸਿੰਘ ਦਾ ਵਿਆਹ ਕੁਝ ਦਿਨ ਪਹਿਲਾਂ ਹੋਇਆ ਸੀ ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਡੀਐੱਸਪੀ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।