ਪੰਜਾਬ ਵਿੱਚ ਇੱਕ ਨੌਜਵਾਨ ਦੇ ਬੜੀ ਹੀ ਬੇਰਹਿਮੀ ਨਾਲ ਹੋਏ ਕਤਲ ਮਾਮਲਾ ਸਾਹਮਣਾ ਆਇਆ ਹੈ। ਜਿੱਥੇ ਇੱਕ ਕਬੱਡੀ ਖਿਡਾਰੀ ਦੀ ਹੱਤਿਆ ਕਰ ਦਿੱਤੀ ਗਈ ਹੈ। ਹੱਤਿਆ ਤੋਂ ਬਾਅਦ ਉਸ ਦੀ ਕੱਟੀ ਹੋਈ ਲਾਸ਼ ਉਸ ਦੇ ਘਰ ਦੇ ਬਾਹਰ ਸੁੱਟ ਦਿੱਤੀ ਗਈ। ਇਹ ਘਟਨਾ ਮੰਗਲਵਾਰ ਨੂੰ ਕਪੂਰਥਲਾ ਦੀ ਢਿਲਵਾਂ ਤਹਿਸੀਲ ‘ਚ ਵਾਪਰੀ ਅਤੇ ਪਿਤਾ ਵੱਲੋਂ ਮੁੱਖ ਦੋਸ਼ੀ ਦੀ ਪਛਾਣ ਕਰਨ ਦੇ ਬਾਵਜੂਦ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।
ਇਸ ਮਾਮਲੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਦੀ ਨਿੰਦਾ ਕਰਦੇ ਹੋਏ ਸਿਆਸੀ ਵਿਵਾਦ ਵੀ ਛੇੜ ਦਿੱਤਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ‘ਚ ‘ਜੰਗਲ ਰਾਜ’ ਚੱਲਾ ਰਹੀ ਹੈ। ਭਗਵੰਤ ਮਾਨ ਪੰਜਾਬ ਦੀ ਸਥਿਤੀ ਨੂੰ ਸੰਭਾਲਣ ਵਿੱਚ ਅਸਮਰੱਥ ਹਨ। ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ CM ਦਾ ਅਹੁਦਾ ਛੱਡ ਦੇਣਾ ਚਾਹੀਦਾ ਹੈ।
ਸੁਖਬੀਰ ਬਾਦਲ ਨੇ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਕਪੂਰਥਲਾ ਦੇ ਪਿੰਡ ਢਿੱਲਵਾਂ ਵਿਖੇ ਇੱਕ ਨੌਜਵਾਨ ਕਬੱਡੀ ਖਿਡਾਰੀ ਦੀ ਬੇਰਹਿਮੀ ਨਾਲ ਹੱਤਿਆ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਹੈਰਾਨੀ ਇਸ ਗੱਲ ਦੀ ਹੈ ਕੇ ਕਾਤਲ ਇਸ ਕਦਰ ਬੇਖ਼ੌਫ ਸਨ ਕਿ ਉਨ੍ਹਾਂ ਨੇ ਘਰ ਦਾ ਦਰਵਾਜ਼ਾ ਖੜਕਾਇਆ ਅਤੇ ਮਾਪਿਆਂ ਨੂੰ ਕਿਹਾ: “ਆਹ ਮਾਰ ਦਿੱਤਾ ਤੁਹਾਡਾ ਸ਼ੇਰ ਪੁੱਤ “।
ਉਨ੍ਹਾਂ ਨੇ ਕਿਹਾ ਕਿ ਇਹ ਇਕੱਲੀ ਅਜਿਹੀ ਘਟਨਾ ਨਹੀਂ ਹੈ ਪੰਜਾਬ ਵਿੱਚ ਪੂਰੀ ਤਰ੍ਹਾਂ ਜੰਗਲ ਰਾਜ ਦਾ ਬੋਲਬਾਲਾ ਹੈ, ਜਿੱਥੇ ਕਤਲ ਅਤੇ ਲੁੱਟਾਂ-ਖੋਹਾਂ ਨਿੱਤ ਦਾ ਮਾਮਲਾ ਬਣ ਰਹੀਆਂ ਹਨ। ਇਹ ਇੱਕ ਪ੍ਰਮਾਣਿਤ ਤੱਥ ਹੈ ਕਿ ਸਥਿਤੀ ਨੂੰ ਸੰਭਾਲਣ ਵਿੱਚ ਭਗਵੰਤ ਮਾਨ ਪੂਰੀ ਤਰ੍ਹਾਂ ਅਸਮਰਥ ਹੈ। ਉਸ ਨੂੰ ਬਿਨਾਂ ਕਿਸੇ ਦੇਰੀ ਦੇ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਨੌਜਵਾਨ ਖਿਡਾਰੀ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ, ਵਾਹਿਗੁਰੂ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਹ ਸਾਰਾ ਮਾਮਲਾ
ਜਾਣਕਾਰੀ ਅਨੁਸਾਰ ਨੌਜਵਾਨ ਹਰਦੀਪ ਸਿੰਘ ਉਰਫ਼ ਦੀਪਾ ਦਾ ਇਲਾਕੇ ਦੇ ਹੀ ਇਕ ਹੋਰ ਵਿਅਕਤੀ ਹਰਪ੍ਰੀਤ ਸਿੰਘ ਉਰਫ਼ ਹੈਪੀ ਨਾਲ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਕੁਝ ਸਮੇਂ ਪਹਿਲਾ ਦੀਪਾ ਅਤੇ ਹੈਪੀ ਦੋਵਾਂ ਖ਼ਿਲਾਫ਼ ਥਾਣਾ ਢਿਲਵਾਂ ਵਿਖੇ ਝਗੜੇ ਸਬੰਧੀ ਕੇਸ ਦਰਜ ਕੀਤਾ ਗਿਆ ਸੀ।
ਗ੍ਰਿਫ਼ਤਾਰੀ ਦੇ ਡਰ ਕਰਕੇ ਉਸ ਦਾ ਮੁੰਡਾ ਕਈ ਦਿਨਾਂ ਤੋਂ ਘਰੋਂ ਬਾਹਰ ਰਹਿ ਰਿਹਾ ਸੀ ਪਰ 19 ਸਤੰਬਰ ਦੀ ਸ਼ਾਮ ਨੂੰ ਉਸ ਦਾ ਲੜਕਾ ਘਰ ਆ ਗਿਆ। ਉਹ ਬੈਂਕ ਦੀ ਪਾਸਬੁੱਕ ਲੈ ਕੇ ਘਰੋਂ ਚਲਾ ਗਿਆ। ਰਾਤ ਕਰੀਬ 10.30 ਵਜੇ ਕਿਸੇ ਨੇ ਉਸ ਦੇ ਘਰ ਦਾ ਗੇਟ ਖੜਕਾਇਆ। ਜਦੋਂ ਉਸ ਨੇ ਆਪਣੀ ਪਤਨੀ ਨਾਲ ਛੱਤ ’ਤੇ ਜਾ ਕੇ ਦੇਖਿਆ ਤਾਂ ਗਲੀ ’ਚ ਹਰਪ੍ਰੀਤ ਸਿੰਘ ਉਰਫ਼ ਹੈਪੀ ਆਪਣੇ ਚਾਰ-ਪੰਜ ਮੁੰਡਿਆਂ ਸਮੇਤ ਘਰ ਦੇ ਬਾਹਰ ਲਲਕਾਰੇ ਮਾਰ ਰਿਹਾ ਸੀ।
ਇਸ ਦੌਰਾਨ ਹਰਪ੍ਰੀਤ ਸਿੰਘ ਹੈਪੀ ਨੇ ਕਿਹਾ ਕਿ ਤੁਹਾਡੇ ਮੁੰਡੇ ਨੂੰ ਵੱਢ ਦਿੱਤਾ ਹੈ। ਆਹ ਲਓ ਆਪਣਾ ਸ਼ੇਰ ਪੁੱਤਰ ਅਤੇ ਲਲਕਾਰੇ ਮਾਰਦਾ ਹੋਇਆ ਉੱਥੋਂ ਚਲਾ ਗਿਆ। ਜਦੋਂ ਉਸ ਨੇ ਗੇਟ ਖੋਲ੍ਹ ਕੇ ਗਲੀ ਵਿੱਚ ਦੇਖਿਆ ਤਾਂ ਉੱਥੇ ਉਸ ਦਾ ਲੜਕਾ ਹਰਦੀਪ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿੱਚ ਪਿਆ ਸੀ। ਪੁੱਛਣ ‘ਤੇ ਲੜਕੇ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਤਲਵਾਰਾਂ ਅਤੇ ਕਿਰਪਾਨਾਂ ਨਾਲ ਵੱਢ ਦਿੱਤਾ ਹੈ।