Punjab

ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਬਲਵਿੰਦਰ ਸਿੰਘ ਖਾਲਸਾ ਦਾ ਕਤਲ

ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ  ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਰ ਦਿੱਤਾ ਗਿਆ ਹੈ। ਬਲਵਿੰਦਰ ਸਿੰਘ ਖਾਲਸਾ ਦੀ ਖੂਨ ਨਾਲ ਲੱਥਪਥ ਲਾਸ਼ ਗੁਰਦੁਆਰਾ ਸਾਹਿਬ ਵਿਚ ਬਰਾਮਦ ਹੋਈ ਹੈ।

ਜਾਣਕਾਰੀ ਮੁਤਾਬਕ  ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ ‘ਤੇ ਬੀਤੀ ਰਾਤ ਕਤਲ ਕੀਤਾ ਗਿਆ। ਗੁਰਦੁਆਰਾ ਕੈਪਲੈਕਸ ਵਿਚ ਖੂਨ ਨਾਲ ਲੱਖਪੱਥ ਲਾਸ਼ ਮਿਲੀ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਭਾਈ ਬਲਵਿੰਦਰ ਸਿੰਘ ਖ਼ਾਲਸਾ ਓਥੇ ਗੁਰਦਵਾਰਾ ਸਾਹਿਬ ਦੇ ਮੁੱਖੀ ਸਨ ਅਤੇ ਗੁਰਦਵਾਰਾ ਸਾਹਿਬ ਦੀ ਸੇਵਾ ਸੰਭਾਲ ਦੀ ਸੇਵਾ ਕਰਦੇ ਸਨ।

ਮਿਲੀ ਜਾਣਕਾਰੀ ਅਨੁਸਾਰ ਬਾਬੇ ਦੇ ਸੇਵਕ ਰਮਨਦੀਪ ਸਿੰਘ ਵਾਸੀ ਸਲਾਹਪੁਰ ਨੇ ਹੀ ਬਾਬੇ ਦਾ ਕਤਲ ਕੀਤਾ ਹੈ ਜੋ ਕੇ ਕਤਲ ਕਰਨ ਤੋਂ ਬਾਹਦ ਫਰਾਰ ਹੈ। ਕਤਲ ਦੀ ਰੰਜਿਸ਼ ਕਿ ਹੈ ਇਸੇ ਬਾਰੇ ਪੁਲਿਸ ਜਾਂਚ ਕਰ ਰਹੀ ਹੈ

ਪੁਲਿਸ ਅਨੁਸਾਰ ਕਤਲ ਕਰਨ ਵਾਲਾ ਨੌਜਵਾਨ ਰਮਨਦੀਪ ਸਿੰਘ ਨਸ਼ੇ ਦਾ ਆਦੀ ਹੋ ਗਿਆ ਸੀ, ਜਿਸ ਕਾਰਨ ਭਾਈ ਬਲਵਿੰਦਰ ਸਿੰਘ ਖਾਲਸਾ ਨੇ ਉਸ ਨੂੰ ਝਿੜਕਿਆ ਸੀ ਅਤੇ ਗੁਰਦੁਆਰੇ ਤੋਂ ਬਾਹਰ ਕੱਢਣ ਦੀਆਂ ਧਮਕੀਆਂ ਦਿੱਤੀਆਂ ਸਨ। ਇਸੇ ਰੰਜਿਸ਼ ਕਾਰਨ ਦੇਰ ਰਾਤ ਮੁਲਜ਼ਮ ਨੌਜਵਾਨ ਰਮਨਦੀਪ ਸਿੰਘ ਗੁਰਦੁਆਰਾ ਸਾਹਿਬ ਤੋਂ ਥੋੜ੍ਹੀ ਦੂਰੀ ’ਤੇ ਸਥਿਤ ਭਾਈ ਬਲਵਿੰਦਰ ਸਿੰਘ ਦੇ ਘਰ ਸੁੱਤਾ ਪਿਆ ਸੀ।

ਉਨ੍ਹਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰ (ਤਲਵਾਰ) ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਵਿੱਚ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਦੋਸ਼ੀ ਨੌਜਵਾਨ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਭੱਜਦਾ ਨਜ਼ਰ ਆ ਰਿਹਾ ਹੈ।