The Khalas Tv Blog Punjab ਮੂਸੇਵਾਲਾ ਦੇ ਪਰਿਵਾਰ ਦੀ ਅਪੀਲ,ਮੂਸੇਵਾਲਾ ਦਾ ਨਾਮ ਸਿਆਸੀ ਕੰਮਾਂ ਲਈ ਨਾ ਵਰਤਿਆ ਜਾਵੇ
Punjab

ਮੂਸੇਵਾਲਾ ਦੇ ਪਰਿਵਾਰ ਦੀ ਅਪੀਲ,ਮੂਸੇਵਾਲਾ ਦਾ ਨਾਮ ਸਿਆਸੀ ਕੰਮਾਂ ਲਈ ਨਾ ਵਰਤਿਆ ਜਾਵੇ

ਦ ਖ਼ਾਲਸ ਬਿਊਰੋ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੰਜਾਬ ਕਾਂਗਰਸ ਨੂੰ ਝ ਟਕਾ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਿਆਸਤ ਲਈ ਸਿੱਧੂ ਮੂਸੇਵਾਲਾ ਦੇ ਨਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਦੋ ਦਿਨ ਪਹਿਲਾਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਚੋਣ ਗੀਤ ਲਾਂਚ ਕੀਤਾ ਸੀ। ਇਸ ਵਿੱਚ ਗਾਇਕ ਮੂਸੇਵਾਲਾ ਦੀ ਮ੍ਰਿ ਤਕ ਦੇ ਹ ਤੇ ਸਮਾਧ ਦੀ ਤਸਵੀਰ ਦਿਖਾਈ ਗਈ ਸੀ।

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਕੋਈ ਹੋਰ ਵਿਅਕਤੀ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਾਂ ਆਪਣੀ ਸਿਆਸਤ ਜਾਂ ਕਿਸੇ ਵੀ ਤਰ੍ਹਾਂ ਦੇ ਕੰਮ ਲਈ ਨਹੀਂ ਵਰਤਣਾ ਚਾਹੀਦਾ। ਇਸ ਸਬੰਧੀ ਪਰਿਵਾਰ ਨੇ ਮੂਸੇਵਾਲਾ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੋਂ ਅਪੀਲ ਜਾਰੀ ਕੀਤੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਚੋਣ ਗੀਤ ਰਿਲੀਜ਼ ਕੀਤਾ ਹੈ। ਜਿਸ ਵਿੱਚ ਮੂਸੇਵਾਲਾ ਦੀ ਮ੍ਰਿ ਤਕ ਦੇਹ ਅਤੇ ਸ ਮਾਧ ਦੀ ਤਸਵੀਰ ਦਿਖਾਈ ਗਈ ਹੈ। ਇਸ ਗੀਤ ਵਿੱਚ ਕਿਹਾ ਗਿਆ ਹੈ ਕਿ ਜਿਸ ਦੇ ਪੁੱਤ ਨਹੀਂ ਮੁੜਦੇ, ਉਸ ਮਾਂ ਨੂੰ ਪੁੱਛੋ ਕਿ ਅਸੀਂ ਅਜਿਹੇ ਬਦਲਾਅ ਤੋਂ ਕੀ ਲੈਣਾ ਹੈ?

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ

ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਸਿਰਫ ਬਦਲਾਅ ਲਿਆਉਣ ਦੀ ਗੱਲ ਕਰਕੇ ਜਿੱਤੀਆਂ ਹਨ। ਹੁਣ ਇਸ ਬਦਲਾਅ ਉੱਪਰ ਸਵਾਲ ਉੱਠ ਰਹੇ ਹਨ। ਕਾਂਗਰਸ ਵੀ ਮੂਸੇਵਾਲਾ ਦੇ ਕਤਲ ਦੇ ਬਹਾਨੇ ‘ਆਪ’ ਤੋਂ ਨੌਜਵਾਨਾਂ ਦੀ ਨਰਾਜ਼ਗੀ ਦਾ ਫਾਇਦਾ ਚੁੱਕਣਾ ਚਾਹੁੰਦੀ ਹੈ।

ਰਾਜਾ ਵੜਿੰਗ ਮੂਸੇਵਾਲਾ ਦੇ ਬਹਾਨੇ ਆਮ ਆਦਮੀ ਪਾਰਟੀ ਤੇ ‘ਆਪ’ ਸਰਕਾਰ ਨੂੰ ਘੇਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੀ ਕਾਨੂੰਨ ਵਿਵਸਥਾ ਦੀ ਕਮਜ਼ੋਰ ਸਥਿਤੀ ਅਤੇ ਸੁਰੱਖਿਆ ਵਾਪਸ ਲੈਣ ਕਾਰਨ ਮੂਸੇਵਾਲਾ ਦਾ ਕਤਲ ਹੋਇਆ। ਨੌਜਵਾਨ ਮੂਸੇਵਾਲਾ ਦੇ ਕ ਤਲ ਨੂੰ ਲੈ ਕੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਨਾਰਾਜ਼ ਹੈ। ਇਸ ਦਾ ਫਾਇਦਾ ਕਾਂਗਰਸ ਨੇ ਉਠਾਉਣ ਦੀ ਕੋਸ਼ਿਸ਼ ਕੀਤੀ ਹੈ।

ਮੂਸੇਵਾਲਾ ਕੋਲ 4 ਗੰ ਨਮੈਨ ਸੀ ਜਿਸ ‘ਚੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ 2 ਗੰ ਨਮੈਨ ਵਾਪਸ ਲੈ ਲਏ ਸੀ। ਮੂਸੇਵਾਲਾ ਨੂੰ ਅਗਲੇ ਦਿਨ ਹੀ ਗੋ ਲੀਆਂ ਚਲਾ ਕੇ ਕਤ ਲ ਕਰ ਦਿੱਤਾ ਗਿਆ ਸੀ। ਹਾਲਾਂਕਿ ਉਸ ਸਮੇਂ 2 ਗੰ ਨਮੈਨ ਵੀ ਉਸ ਦੇ ਨਾਲ ਨਹੀਂ ਸਨ। ਸਿੱਧੂ ਮੂਸੇਵਾਲਾ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਉਹ ਮਾਨਸਾ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲ ੜੇ ਸਨ। ਹਾਲਾਂਕਿ, ਉਹ ਆਮ ਆਦਮੀ ਪਾਰਟੀ (ਆਪ) ਦੇ ਡਾਕਟਰ ਵਿਜੇ ਸਿੰਗਲਾ ਤੋਂ ਚੋਣ ਹਾਰ ਗਏ ਸਨ।

Exit mobile version