The Khalas Tv Blog Punjab ਮੂਸੇਵਾਲਾ ਦੇ ਪਿਤਾ ਨੇ CM ਮਾਨ ਨੂੰ ਲਿਖੀ ਭਾਵੁਕ ਚਿੱਠੀ
Punjab

ਮੂਸੇਵਾਲਾ ਦੇ ਪਿਤਾ ਨੇ CM ਮਾਨ ਨੂੰ ਲਿਖੀ ਭਾਵੁਕ ਚਿੱਠੀ

ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਕੱਲ੍ਹ ਸਰੇਆਮ ਗੋਲੀਆਂ ਮਾਰ ਕਿ ਕਤ ਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਦਾ ਪੂਰਾ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਨਸਾਫ ਦੀ ਮੰਗ ਕੀਤੀ ਹੈ। “ਤੁਹਾਡੀ ਸਰਕਾਰ ਦੀਆਂ ਨਾਕਾਮੀਆਂ ਕਾਰਕੇ ਮੇਰਾ ਪੁੱਤਰ ਸ਼ੁੱਭਦੀਪ ਸਿੰਘ ਸਾਡੇ ਤੋਂ ਹਮੇਸ਼ਾਂ ਲਈ ਚੱਲਾ ਗਿਆ। ਸ਼ੁੱਭਦੀਪ ਦੀ ਮਾਂ ਮੈਨੂੰ ਪੁੱਛਦੀ ਹੈ ਕਿ ਮੇਰਾ ਪੁੱਤ ਕਿੱਥੇ ਹੈ ਤੇ ਕਦੋਂ ਘਰ ਵਾਪਸ ਆਵੇਗਾ? ਮੈਂ ਉਸ ਨੂੰ ਕੀ ਜਵਾਬ ਦੇਵਾਂ?ਮੈਂ ਆਸ ਕਰਦਾ ਹਾਂ ਕਿ ਮੈਨੂੰ ਇਨਸਾਫ ਮਿਲੇਗਾ। ਮੇਰੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮੇਰੀ ਬੇਨਤੀ ਕਿ- ਇਸ ਕੇਸ ਦੀ ਇਨਕੁਆਰੀ ਮਾਨਯੋਗ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ।ਪੰਜਾਬ ਸਰਕਾਰ ਇਸ ਇਨਕੁਆਰੀ ਵਿੱਚ CBI ਅਤੇ ਐਨਆਈਏ ਦੇ ਸਹਿਯੋਗ ਨੂੰ ਯਕੀਨੀ ਬਣਾਵੇ।

 ਉਨ੍ਹਾਂ ਦੇ ਕਿਹਾ ਕਿ ਉਨ੍ਹਾਂ ਅਫਸਰਾਂ ਦੀ ਜਵਾਬਦੇਹੀ ਤਹਿ ਕੀਤੀ ਜਾਵੇ ਜਿਹਨਾਂ ਨੇ ਮੇਰੇ ਪੁੱਤਰ ਦੀ ਸੁਰੱਖਿਆ ਸਮੀਖਿਆ ਕੀਤੀ ਤੇ ਸਕਿਊਰਟੀ ਵਾਪਸ ਲੈਣ ਦੇ ਆਡਰਾਂ ਨੂੰ ਜਨਤਕ ਕੀਤਾ।

 ਬਲਕੌਰ ਸਿੰਘ ਨੇ  ਲਿਖਿਆ ਕਿ ਮੇਰੇ ਪੁੱਤਰ ਨੇ ਆਪਣੀ ਮਿਹਨਤ ਨਾਲ ਪੰਜਾਬ ਦਾ ਨਾਮ ਪੂਰੀ ਦੁਨੀਆ ‘ਚ ਰੋਸ਼ਨ ਕੀਤਾ ਹੈ।ਪਰ DGP ਪੰਜਾਬ ਵੱਲੋਂ ਮੇਰੇ ਪੁੱਤਰ ਦੀ ਮੌ ਤ ਨੂੰ ਗੈਂ ਗਵਾਰ ਨਾਲ ਜੋੜ ਕੇ ਪੇਸ਼ ਕੀਤਾ।ਇਸ ਲਈ ਮੇਰੀ ਬੇਨਤੀ ਹੈ ਕਿ ਡੀਜੀਪੀ ਪੰਜਾਬ ਜਨਤਕ ਤੌਰ ‘ਤੇ ਮਾਫੀ ਮੰਗਣ…।

ਸਿੱਧੂ ਮੂਸੇਵਾਲਾ ਅਤੇ ਉਸਦੇ ਪਿਤਾ ਬਲਕੌਰ ਸਿੰਘ ਸਿੱਧੂ

ਇਨਸਾਫ ਦੀ ਉਮੀਦ ਕਰਦਾ (ਬਲਕੌਰ ਸਿੰਘ ਸਿੱਧੂ ਮੂਸੇਵਾਲਾ) 

ਲੰਘੇ ਕੱਲ੍ਹ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ ਵਿੱਚ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇ ਵਾਹ ਫਾਇ ਰਿੰਗ ਕਰਕੇ ਨੌਜਵਾਨ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕ ਲ ਕਰ ਦਿੱਤਾ ਸੀ। ਇਸ ਘਟ ਨਾ ਵਿੱਚ ਸਿੱਧੂ ਮੂਸੇਵਾਲਾ ਨੂੰ ਕਰੀਬ ਸੱਤ ਗੋ ਲੀਆਂ ਲੱਗੀਆਂ ਤੇ ਉਸ ਦੀ ਮੌਕੇ ’ਤੇ ਹੀ ਮੌ ਤ ਗਈ ਸੀ। ਹਮ ਲੇ ਵਿੱਚ ਉਸ ਦੇ ਦੋ ਹੋਰ ਸਾਥੀ ਬੁਰੀ ਤਰ੍ਹਾਂ ਜ਼ਖ਼ ਮੀ ਹੋ ਗਏ ਸਨ।

Exit mobile version