ਬਿਉਰੋ ਰਿਪੋਰਟ – ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਵੱਲੋਂ ਅੱਜ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਬਾਅਦ ਕਿਸਾਨ ਲੀਡਰ ਅਭਿਮਨਿਉ ਕੋਹਾੜ ਨੇ ਕਿਹਾ ਕਿ ਮੁਲਾਕਾਤ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਜਿਨ੍ਹਾਂ 7 ਲੱਖ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ, ਉਨ੍ਹਾਂ ਦੀ ਜ਼ਿੰਦਗੀ ਨਾਲੋਂ ਮੇਰੀ ਜ਼ਿੰਦਗੀ ਜਿਆਦਾ ਮਹੱਤਵਪੂਰਨ ਨਹੀਂ ਹੈ ਪਰ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਜਸਟਿਸ ਨਵਾਬ ਸਿੰਘ ਨੇ ਕਿਹਾ ਕਿ ਤੁਹਾਡੀ ਜ਼ਿੰਦਗੀ ਵੀ ਸਾਡੇ ਲਈ ਜ਼ਰੂਰੀ ਹੈ। ਕੋਹਾੜ ਨੇ ਦੱਸਿਆ ਕਿ ਡੱਲੇਵਾਲ ਨੇ ਕਮੇਟੀ ਨੂੰ ਸਪੱਸ਼ਟ ਕਿਹਾ ਕਿ ਐਮਐਸਪੀ ਗਾਰੰਟੀ ਕਾਨੂੰਨ ਭਾਵੇ ਮੇਰੀ ਜ਼ਿੰਦਗੀ ਰਹਿੰਦਿਆਂ ਬਣੇ ਜਾ ਫਿਰ ਮੇਰੇ ਤੋਂ ਬਾਅਦ ਇਹ ਮਾਇਨੇ ਨਹੀਂ ਰੱਖਦਾ, ਮਾਈਨੇ ਸਿਰਫ ਇਹ ਰੱਖਦਾ ਹੈ ਕਿ ਬਸ ਐਮਐਸਪੀ ਗਾਰੰਟੀ ਕਾਨੂੰਨ ਬਣਨਾ ਚਾਹੀਦਾ ਹੈ। ਇਸ ਦੇ ਨਾਲ ਹੀ ਡੱਲ਼ੇਵਾਲ ਨੇ ਕਮੇਟੀ ਨੂੰ ਕਿਹਾ ਕਿ ਉਹ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਨਿਰਦੇਸ਼ ਦੇਣ ਕਿ ਐਮ ਐਸ ਪੀ ਦਾ ਕਾਨੂੰਨ ਲਾਗੂ ਕੀਤਾ ਜਾਵੇ ਕਿਉਂ ਕਿ ਚੌਹਾਨ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਦਾ ਨਿਰੇਦਸ਼ ਸਵੀਕਾਰ ਹੋਵੇਗਾ। ਸੁਪਰੀਮ ਕੋਰਟ ਨੂੰ ਕਿਸਾਨਾਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਇਹ ਨਿਰਦੇਸ਼ ਦੇਣੇ ਚਾਹੀਦੇ ਹਨ। 2018 ਵਿਚ ਜਬਲਪੁਰ ਹਾਈਕੋਰਟ ਵੱਲੋਂ ਜੋ ਕਿਹਾ ਸੀ ਕਿ ਕਿਸੇ ਕਿਸਾਨ ਦੀ ਕੋਈ ਵੀ ਫਸਲ ਦੀ ਸਰਕਾਰ ਦੁਆਰਾ ਤੈਅ ਕੀਤੀ ਐਮਐਸਪੀ ਤੋਂ ਹੇਠਾਂ ਨਹੀ ਵਿਕਣੀ ਚਾਹੀਦੀ ਉਹ ਵੀ ਹੁਣ ਤੱਕ ਲਾਗੂ ਨਹੀਂ ਹੋਇਆ ਹੈ। ਇਸ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ – ਕਿਸਾਨੀ ਅੰਦੋਲਨ ਪੰਜਾਬ ਸਰਕਾਰ ਦਾ ਮਸਲਾ ਹੈ ਸਾਡੇ ਸੂਬੇ ‘ਚ ਅਜਿਹਾ ਕੁਝ ਨਹੀਂ