The Khalas Tv Blog Others ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ‘ਚ ਸਜਾਇਆ ਨਗਰ ਕੀਰਤਨ
Others Punjab

ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ‘ਚ ਸਜਾਇਆ ਨਗਰ ਕੀਰਤਨ

ਬਿਉਰੋ ਰਿਪੋਰਟ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (sgpc) ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਤਕਾ ਅਤੇ ਬੈਂਡ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। ਇਸ ਮੌਕੇ ਮੌਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।

ਇਹ ਵੀ ਪੜ੍ਹੋ – ਸਿੱਖ ਫਾਰ ਜਸਟਿਸ ‘ਤੇ ਲਗਾਈ ਪਾਬੰਦੀ ਵਧਾਈ

 

Exit mobile version