ਹਰਿਆਣਾ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਹੋ ਗਿਆ ਹੈ। ਨਾਇਬ ਸੈਣੀ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਇਹ ਐਲਾਨ ਪੰਚਕੂਲਾ ਦੇ ਸੈਕਟਰ 5 ਸਥਿਤ ਭਾਜਪਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਵਿੱਚ ਕੀਤਾ ਗਿਆ।
ਹਰਿਆਣਾ ‘ਚ ਭਾਜਪਾ ਆਪਣੇ ਦਮ ‘ਤੇ ਸਰਕਾਰ ਬਣਾਉਣ ਜਾ ਰਹੀ ਹੈ। ਤੀਜੀ ਵਾਰ ਸੂਬੇ ਵਿੱਚ ਲਗਾਤਾਰ ਭਗਵਾ ਲਹਿਰਾਇਆ ਗਿਆ ਹੈ। ਨਾਇਬ ਸਿੰਘ ਸੈਣੀ ਇੱਕ ਵਾਰ ਫਿਰ ਮੁੱਖ ਮੰਤਰੀ ਬਣਨ ਜਾ ਰਹੇ ਹਨ। ਉਨ੍ਹਾਂ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਉਹ ਭਲਕੇ ਸਹੁੰ ਚੁੱਕਣਗੇ। ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿੱਚ ਉਨ੍ਹਾਂ ਨੂੰ ਆਗੂ ਚੁਣਿਆ ਗਿਆ।
#WATCH | Nayab Singh Saini chosen as the leader of Haryana BJP Legislative party; to take oath as Haryana CM for the second time tomorrow, October 17 pic.twitter.com/qnwAvr3DL1
— ANI (@ANI) October 16, 2024
ਮੀਟਿੰਗ ਵਿੱਚ ਹਰਿਆਣਾ ਦੇ ਇੰਚਾਰਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਸਹਿ ਇੰਚਾਰਜ ਵਿਪਲਵ ਦੇਬ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਹਾਜ਼ਰ ਸਨ। ਇਸ ਮੀਟਿੰਗ ਲਈ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੂੰ ਕੇਂਦਰੀ ਨਿਗਰਾਨ ਨਿਯੁਕਤ ਕੀਤਾ ਗਿਆ ਸੀ। ਮੀਟਿੰਗ ਪੰਚਕੂਲਾ ਸਥਿਤ ਭਾਜਪਾ ਦਫ਼ਤਰ ਵਿੱਚ ਹੋਈ। ਭਾਜਪਾ ਦੇ ਅਨਿਲ ਵਿੱਜ ਅਤੇ ਰਾਓ ਇੰਦਰਜੀਤ ਸਿੰਘ ਨੇ ਵੀ ਮੁੱਖ ਮੰਤਰੀ ਅਹੁਦੇ ਲਈ ਦਾਅਵਾ ਪੇਸ਼ ਕੀਤਾ ਸੀ। ਪਰ ਪਾਰਟੀ ਨੇ ਇੱਕ ਵਾਰ ਫਿਰ ਨਾਇਬ ਸਿੰਘ ਸੈਣੀ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਹੈ।
Nayab Singh Saini chosen as leader of Haryana BJP Legislature Party; to take oath as Haryana CM for the second time tomorrow, October 17 pic.twitter.com/t8lJRaUCi0
— ANI (@ANI) October 16, 2024
ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜੋਰਾਂ ‘ਤੇ
ਚੋਣਾਂ ਦੌਰਾਨ ਪੰਚਕੂਲਾ ਵਿੱਚ ਅਮਿਤ ਸ਼ਾਹ ਨੇ ਖੁਦ ਕਿਹਾ ਸੀ ਕਿ ਨਾਇਬ ਸਿੰਘ ਹੀ ਮੁੱਖ ਮੰਤਰੀ ਹੋਣਗੇ। ਹੁਣ ਪੰਚਕੁਲਾ ਵਿੱਚ ਹੀ 17 ਅਕਤੂਬਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਲਈ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅਮਿਤ ਸ਼ਾਹ ਜ਼ਿਆਦਾਤਰ ਚੋਣ ਰਾਜਾਂ ਵਿੱਚ ਸੰਗਠਨ ਤੋਂ ਲੈ ਕੇ ਰਣਨੀਤੀ ਤੱਕ ਪਾਰਟੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਜ਼ਿੰਮੇਵਾਰੀ ਨਿਭਾਉਂਦੇ ਆਏ ਹਨ।