The Khalas Tv Blog India ਨਾਇਬ ਸਿੰਘ ਸੈਣੀ ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਹੋਏ ਨਤਮਸਤਕ
India

ਨਾਇਬ ਸਿੰਘ ਸੈਣੀ ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਹੋਏ ਨਤਮਸਤਕ

ਬਿਉਰੋ ਰਿਪੋਰਟ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Nayab Singh Saini) ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਸੈਣੀ ਨੇ ਹਰਿਆਣਾ ਦੇ ਲੋਕਾਂ ਨੂੰ ਪ੍ਰਕਾਸ਼ ਪੁਰਬ ਮੌਕੇ ਵਿਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਅਤੇ ਗੁਰੂ ਸਾਹਿਬ ਜੀ ਦਾ ਗੁਰਪੁਰਬ ਪੂਰੇ ਦੇਸ਼ ਵਿਚ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਪੰਚਕੂਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਦੋਵੇਂ ਸਾਹਿਬਜ਼ਾਦਿਆਂ ਨੇ ਧਰਮ ਦੀ ਰੱਖਿਆ ਲਈ ਦੀਵਾਰਾਂ ਵਿੱਚ ਉੱਕਰਣ ਵਰਗੀ ਲਾਸਾਨੀ ਕੁਰਬਾਨੀ ਦਿੱਤੀ। ਇਹ ਪਰਿਵਾਰ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਹੈ।

ਇਹ ਵੀ ਪੜ੍ਹੋ – ਜਸਟਿਨ ਟਰੂਡੋ ਕਿਸੇ ਵੀ ਸਮੇਂ ਦੇ ਸਕਦਾ ਅਸਤੀਫਾ!

 

Exit mobile version