ਬਿਉਰੋ ਰਿਪੋਰਟ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਰਵਿੰਦ ਕੇਜਰੀਵਾਲ ‘ਤੇ ਮਾਨਮਾਣੀ ਦਾ ਕੇਸ ਦਾਇਰ ਕਰਨ ਦੀ ਚੇਤਾਵਨੀ ਦਿੱਤੀ ਹੈ, ਸੈਣੀ ਨੇ ਕਿਹਾ ਕਿ ਕੇਜਰੀਵਾਲ ਨੂੰ ਯਮੁਨਾ ਦਰਿਆ ਤੇ ਦਿੱਤੇ ਆਪਣੇ ਬਿਆਨ ਕਾਰਨ ਮਾਫੀ ਮੰਗਣੀ ਚਾਹੀਦੀ ਹੈ ਨਹੀਂ ਤਾਂ ਉਹ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਕੇਜਰੀਵਾਲ ਨੇ ਹਰਿਆਣਾ ਸਰਕਾਰ ਤੇ ਯਮੁਨਾ ਦਰਿਆ ਦੇ ਪਾਣੀ ਨੂੰ ਜਹਿਰਿਲਾ ਕਰਨ ਦੇ ਇਲਜਾਮ ਲਗਾਏ ਸੀ, ਜਿਸ ਤੋਂ ਬਾਅਦ ਦੋਵੇਂ ਲੀਡਰਾਂ ‘ਚ ਮਾਹੌਲ ਗਰਮਾ ਗਿਆ। ਸੈਣੀ ਨੇ ਕਿਹਾ ਕਿ ਹਰਿਆਣਾ ਦੇ ਲੋਕ ਯਮੁਨਾ ਦੀ ਪੂਜਾ ਕਰਦੇ ਨੇ ਹਰਿਆਣਾ ਵਾਸੀ ਦਰਿਆ ਦੇ ਪਾਣੀ ਨੂੰ ਜ਼ਹਿਰਿਲਾ ਕਿਉਂ ਕਰਨਗੇ? ਸੈਣੀ ਨੇ ਕਿਹਾ ਕਿ ਕੇਜਰੀਵਾਲ ਖੁਦ 28 ਗੰਦੇ ਨਾਲੇ ਯਮੁਨਾ ਦਰਿਆ ‘ਚ ਸੁੱਟ ਕੇ ਆਪ ਇਨ੍ਹਾਂ ਦੋਸ਼ਾਂ ਤੋਂ ਬਚਣਾ ਚਾਹੁੰਦਾ ਹੈ। ਕੇਜਰੀਵਾਲ ਨੇ 2020 ਵਿੱਚ ਵਾਅਦਾ ਕੀਤਾ ਸੀ ਕਿ ਜੇਕਰ ਉਹ ਯਮੁਨਾ ਨੂੰ ਸਾਫ ਨਾ ਕਰ ਸਕਿਆ ਤਾਂ ਉਹ ਕਦੇ ਵੀ ਵੋਟਾਂ ਨਹੀਂ ਮੰਗੇਗਾ ਪਰ ਉਹ ਹੁਣ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕਾ ਹੈ। ਇਸ ਤੋਂ ਬਾਅਦ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਮੁੱਖ ਚੋਣ ਕਮਿਸ਼ਨਰ ਨੂੰ ਇੱਕ ਪੱਤਰ ਲਿਖ ਕੇ ਹਰਿਆਣਾ ਤੋਂ ਪਾਣੀ ਦੀ ਸਪਲਾਈ ਬੰਦ ਕਰਨ ਦੀ ਮੰਗ ਕੀਤੀ। ਆਤਿਸ਼ੀ ਨੇ ਕਿਹਾ ਕਿ ਹਰਿਆਣਾ ਤੋਂ ਦਿੱਲੀ ‘ਚ ਦਾਖਲ ਹੋਣ ਵਾਲੇ ਯਮੁਨਾ ਨਦੀ ਦੇ ਪਾਣੀ ‘ਚ ਅਮੋਨੀਆ ਦਾ ਪੱਧਰ ਆਮ ਨਾਲੋਂ 6 ਗੁਣਾ ਜ਼ਿਆਦਾ ਹੈ।’ ਇਹ ਪੱਧਰ ਮਨੁੱਖੀ ਸਰੀਰ ਲਈ ਬਹੁਤ ਜ਼ਹਿਰੀਲਾ ਹੈ। ਇਹ ਪਾਣੀ ਦਿੱਲੀ ਦੇ ਲੋਕਾਂ ਨੂੰ ਨਹੀਂ ਦਿੱਤਾ ਜਾ ਸਕਦਾ। ਇਸ ਪਾਣੀ ਨਾਲ ਦਿੱਲੀ ਦੇ ਲੋਕਾਂ ਦੀ ਜਾਨ ਖਤਰੇ ‘ਚ ਪੈ ਸਕਦੀ ਹੈ। ਇੱਕ ਦਿਨ ਪਹਿਲਾਂ ਕੇਜਰੀਵਾਲ ਨੇ ਹਰਿਆਣਾ ਦੀ ਭਾਜਪਾ ਸਰਕਾਰ ‘ਤੇ ਯਮੁਨਾ ਨੂੰ ਜਹਿਰਿਲਾ ਕਰਨ ਦੇ ਇਲਜ਼ਾਮ ਲਗਾਉਂਦਿਆ ਕਿਹਾ ਸੀ ਕਿ ਦਿੱਲੀ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਮਿਲਦਾ ਹੈ। ਹਰਿਆਣਾ ਤੋਂ ਪਾਣੀ ਯਮੁਨਾ ਰਾਹੀਂ ਦਿੱਲੀ ਆਉਂਦਾ ਹੈ ਤੇ ਭਾਜਪਾ ਦੀ ਹਰਿਆਣਾ ਸਰਕਾਰ ਨੇ ਯਮੁਨਾ ਦੇ ਪਾਣੀ ਨੂੰ ਜ਼ਹਿਰੀਲਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ – ਅੰਮ੍ਰਿਤਸਰ ’ਚ ਡਾ. ਭੀਮ ਰਾਓ ਅੰਬੇਦਕਰ ਦੇ ਤੋੜੇ ਬੁੱਤ ਨੂੰ ਲੈ ਕੇ ਪੰਜਾਬ ਭਰ ‘ਚ ਪ੍ਰਦਰਸ਼ਨ