Punjab

ਜਲਦ ਐਲਾਨਿਆ ਜਾਵੇਗਾ ਮੁੱਖ ਮੰਤਰੀ ਉਮੀਦਵਾਰ ਦਾ ਨਾਂ : ਰਾਹੁਲ ਗਾਂਧੀ

‘ਦ ਖ਼ਾਲਸ ਬਿਊਰੋ : ਪੰਜਾਬ ਫੇਰੀ ਤੋਂ ਬਾਦ  ਰਾਹੁਲ ਗਾਂਧੀ ਨੇ ਇੱਕ ਟਵੀਟ ਕਰ ਕੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਬਾਰੇ ਜਲਦੀ ਐਲਾਨ ਕਰਨ ਦੀ ਗੱਲ ਕਹੀ ਹੈ। ਉਹਨਾਂ ਕਿਹਾ ਕਿ ਜਲਦੀ ਹੀ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ  ਵਿੱਚੋਂ ਸਭ ਦੀ ਪਸੰਦ ਦਾ ਨਾਂ ਜਲਦ ਹੀ ਸਾਰਿਆਂ ਦੇ ਸਾਹਮਣੇ ਰੱਖਣਗੇ।

ਕੱਲ੍ਹ ਜਲੰਧਰ ਵਿੱਚ ਹੋਈ ਵਰਚੁਅਲ ਰੈਲੀ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿੱਚ ਸੀਐੱਮ ਫੇਸ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਸਵਾਲ ਪੁੱਛਿਆ ਸੀ ਤਾਂ ਰਾਹੁਲ ਗਾਂਧੀ ਨੇ  ਜਵਾਬ ਦਿਤਾ ਕਿ ਇਸ ਬਾਰੇ ਪਾਰਟੀ ਆਗੂਆਂ ਤੇ ਵਰਕਰਾਂ ਤੋਂ ਪੁੱਛ ਕੇ ਕੋਈ ਫੈਸਲਾ ਲਿਆ ਜਾਵੇਗਾ।

ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ “ਪੰਜਾਬ ਦੀ ਜਨਤਾ ਤੇ ਕਾਂਗਰਸ ਵਰਕਰ ਜਾਣਨਾ ਚਾਹੁੰਦੇ ਹਨ ਕਿ ਅਸੀਂ ਮੁੱਖ ਮੰਤਰੀ ਉਮੀਦਵਾਰ ਦੇ ਨਾਂ ਦਾ ਐਲਾਨ ਕਰੀਏ। ਉਨ੍ਹਾਂ ਕਿਹਾ ਕਿ ਮੇਰਾ ਵਾਅਦਾ ਹੈ ਕਿ ਜਲਦ ਹੀ ਤੁਹਾਡੇ ਸਾਰਿਆਂ ਦੀ ਪਸੰਦ ਦਾ ਇੱਕ ਨਾਂ ਤੁਹਾਡੇ ਸਾਹਮਣੇ ਰਖਿਆ ਜਾਵੇਗਾ। ਪੰਜਾਬ ਦੇ ਬਾਕੀ ਸਾਰੇ ਨੇਤਾ ਤੇ ਮੈਂ ਮਿਲ ਕੇ ਨਵੀਂ ਸਰਕਾਰ ਨੂੰ ਮਜ਼ਬੂਤ ਕਰਾਂਗੇ।”