‘ਦ ਖ਼ਾਲਸ ਬਿਊਰੋ:- ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਕੋਰੋਨਾਵਾਇਰਸ ਕਾਰਨ ਦੇਹਾਂਤ ਗਿਆ ਹੈ। ਕਈ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਦਾ ਦਿੱਲੀ ਦੇ ਆਰਮੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪ੍ਰਣਬ ਮੁਖਰਜੀ ਨੂੰ ਹੋਰ ਵੀ ਕਈ ਬਿਮਾਰੀ ਸਨ ਅਤੇ ਵੈਂਟੀਲੇਟਰ ‘ਤੇ ਸਨ। ਪਰ ਕੋਰੋਨਾਵਾਇਰਸ ਹੋਣ ਕਾਰਨ ਸਿਹਤ ਜਿਆਦਾ ਵਿਗੜ ਗਈ। ਜਿਸ ਕਾਰਨ 84 ਸਾਲ ਦੀ ਉਮਰ ਵਿੱਚ ਉਹਨਾਂ ਦਾ ਦਿਹਾਂਤ ਹੋ ਗਿਆ। ਪ੍ਰਣਬ ਮੁਖਰਜੀ ਦੇ ਦੇਹਾਂਤ ਬਾਰੇ ਉਹਨਾਂ ਦੇ ਬੇਟੇ ਅਭਿਜੀਤ ਨੇ ਜਾਣਕਾਰੀ ਦਿੱਤੀ ਹੈ।
2012 ਤੋਂ 2017 ਵਿੱਚ ਪ੍ਰਣਬ ਮੁਖਰਜੀ ਦੇਸ਼ ਦੇ ਰਾਸ਼ਟਰਪਤੀ ਰਹੇ ਅਤੇ 2019 ਵਿੱਚ ਉਹਨਾਂ ਨੂੰ ਭਾਰਤ ਰਤਨ ਪੁਰਸਕਾਰ ਨਾਲ ਹੀ ਨਿਵਾਜਿਆ ਜਾ ਚੁੱਕਿਆ ਹੈ।