ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੋਲੀ ਚਲਾਉਣ ਵਾਲੇ ਭਾਈ ਨਰਾਇਣ ਸਿੰਘ ਚੌੜਾ ਨੂੰ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।
ਸੁਖਬੀਰ ਸਿੰਘ ਬਾਦਲ ਉਤੇ ਇਰਾਦਾ ਕਤਲ ਮਾਮਲੇ ਵਿਚ ਇਸ ਵੇਲੇ ਰੋਪੜ ਜੇਲ ਵਿਚ ਬੰਦ ਨਰਾਇਣ ਸਿੰਘ ਚੌੜਾ ਦੇ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਨਰਾਇਣ ਸਿੰਘ ਚੌੜਾ ਵਲੋਂ ਸੁਖਬੀਰ ਸਿੰਘ ਬਾਦਲ ਉਤੇ 4 ਦਸੰਬਰ ਨੂੰ ਉਸ ਵੇਲੇ ਗੋਲੀ ਚਲਾਈ ਗਈ ਸੀ, ਜਦੋਂ ਉਹ ਅਕਾਲ ਤਖਤ ਸਾਹਿਬ ਤੋਂ ਲੱਗੀ ਧਾਰਮਿਕ ਤਨਖਾਹ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਡਿਓੜੀ ਵਿਖੇ ਚੋਬਦਾਰ ਵਜੋਂ ਸੇਵਾ ਨਿਭਾਅ ਰਹੇ ਸਨ।