‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਦੇ ਸਰਦ ਰੁੱਤ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਦੇਸ਼ ਆਜ਼ਾਦੀ ਦਾ ਮਹਾਂਉਤਸਵ ਮਨਾ ਰਿਹਾ ਹੈ। ਅੱਜ ਦਾ ਸੈਸ਼ਨ ਬਹੁਤ ਹੀ ਮਹੱਤਵਰਪੂਰਨ ਹੈ। ਸੰਸਦ ਵਿੱਚ ਦੇਸ਼ ਦੇ ਹਿੱਤ ਲਈ ਚਰਚਾ ਹੋਵੇ। ਸਰਕਾਰ ਹਰ ਗੱਲ ਦਾ ਜਵਾਬ ਦੇਣ ਲਈ ਤਿਆਰ ਹੈ। ਦੇਸ਼ ਦੇ ਵਿਕਾਸ ਲਈ ਨਵੇਂ ਰਸਤੇ ਖੁੱਲ੍ਹਣੇ ਚਾਹੀਦੇ ਹਨ। ਸੰਸਦ ਦੇ ਇਜਲਾਸ ਵਿੱਚ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਸ਼ਾਂਤੀ ਹੋਣੀ ਚਾਹੀਦੀ ਹੈ। ਇਸ ਬਾਰੇ ਨੌਜਵਾਨਾਂ ਨੂੰ ਵੀ ਪਤਾ ਲੱਗਣਾ ਚਾਹੀਦਾ ਹੈ।