‘ਦ ਖ਼ਾਲਸ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਘੱਟ ਜ਼ਮੀਨ ਵਾਲੇ ਕਿਸਾਨਾਂ ਦੇ ਦਰਦ ਨੂੰ ਸਮਝਦਾ ਹਾਂ। ਉਨ੍ਹਾਂ ਨੇ ਕਿਹਾ ਕਿ ਮੈ ਹਮੇਸ਼ਾਂ ਉਨ੍ਹਾਂ ਦੇ ਦਿਲ ਜਿੱਤਣ ਦੀ ਕੋਸ਼ਿਸ਼ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂ ਇਕ ਅਜਿਹਾ ਵਿਅਕਤੀ ਹਾਂ ਜੋ ਕਿਸਾਨਾਂ ਦੇ ਦਿਲ ਜਿੱਤਣ ਦੀ ਯਾਤਰਾ ਉਤੇ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਇਕ ਇੰਟਰਵਿਊ ਵਿੱਚ ਕਿਹਾ ਕਿ ਉਹ ਦੇਸ਼ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਦੇ ਲਈ ਤਿੰਨ ਖੇਤੀ ਕਾਨੂੰਨ ਲੈ ਕੇ ਆਏ ਸਨ, ਪਰ ਦੇਸ਼ ਹਿੱਤ ਨੂੰ ਦੇਖਦੇ ਹੋਏ ਵਾਪਸ ਲਏ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂ ਹਮੇਸ਼ਾਂ ਕਿਸਾਨਾਂ ਦੇ ਭਲੇ ਲਈ ਕੰਮ ਕੀਤਾ ਹੈ।
ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14, 16 ਅਤੇ 17 ਫਰਵਰੀ ਨੂੰ ਪੰਜਾਬ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ 14 ਫਰਵਰੀ ਨੂੰ ਜਲੰਧਰ ‘ਚ ਪਹਿਲੀ ਰੈਲੀ ਨੂੰ ਸੰਬੋਧਨ ਕਰਨਗੇ, ਦੂਸਰੀ ਰੈਲੀ 16 ਫਰਵਰੀ ਨੂੰ ਪਠਾਨਕੋਟ ‘ਚ ਅਤੇ ਤੀਜੀ ਰੈਲੀ 17 ਫਰਵਰੀ ਨੂੰ ਅਬੋਹਰ ‘ਚ ਕਰਨਗੇ।