India Punjab

ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਯਾਦ

ਨਰਿੰਦਰ ਮੋਦੀ (Narinder Modi) ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲਗਾਤਾਰ ਤੀਜੀ ਵਾਰ ਸਹੁੰ ਚੁੱਕੀ ਜਾ ਰਹੀ ਹੈ। ਉਨ੍ਹਾਂ ਅੱਜ ਐਨਡੀਏ ਦੀ ਹੋਈ ਸੰਸਦੀ ਮੀਟਿੰਗ ਵਿੱਚ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਯਾਦ ਕਰਦਿਆਂ ਕਿਹਾ ਕਿ ਉਹ ਐਨਡੀਏ ਨੂੰ ਬਣਾਉਣ ਵਿੱਚ ਮੋਹਰੀ ਆਗੂ ਸਨ। ਉਨ੍ਹਾਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ, ਪ੍ਰਕਾਸ ਸਿੰਘ ਬਾਦਲ, ਜੌਰਜ ਫਰਨਾਡਿਸ ਅਤੇ ਸ਼ਰਦ ਯਾਦਵ ਵੱਲੋਂ ਬੀਜਿਆ NDA ਦਾ ਬੀਜ ਹੁਣ ਰੁੱਖ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਐਨਡੀਏ ਦੇ ਗਠਨ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਯੋਗਦਾਨ ਹੈ। 

ਇਸ ਵਾਰ ਇਕੱਲੇ ਲੜੇ ਚੋਣ

ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਮਿਲ ਕੇ ਲੋਕ ਸਭਾ ਚੋਣਾਂ ਲੜਨ ਦੀ ਪੂਰੀ ਤਿਆਰੀ ਸੀ। ਦੋਵਾਂ ਧਿਰਾਂ ਵਿਚਾਲੇ ਮੀਟਿੰਗਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਸੀ। ਪਰ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਦਾ ਅੰਦੋਲਨ ਫਿਰ ਸ਼ੁਰੂ ਹੋ ਗਿਆ ਸੀ। ਇਸ ਤੋਂ ਇਲਾਵਾ ਬੰਦੀ ਸਿੱਖਾਂ ਦੀ ਰਿਹਾਈ ਵਰਗੇ ਕਈ ਮੁੱਦੇ ਸਨ। ਜਿਸ ‘ਤੇ ਦੋਵਾਂ ਧਿਰਾਂ ਵਿਚਾਲੇ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਤੋਂ ਬਾਅਦ ਦੋਵਾਂ ਪਾਰਟੀਆਂ ਨੇ ਆਪਣੇ ਦਮ ‘ਤੇ ਚੋਣ ਲੜਨ ਦਾ ਫੈਸਲਾ ਕੀਤਾ। ਦੋਵੇਂ ਪਾਰਟੀਆਂ ਨੇ ਸਾਰੀਆਂ 13 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਇਹ ਦੋਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਵੀ ਇਕੱਲਿਆਂ ਹੀ ਲੜ ਚੁੱਕੇ ਹਨ।

ਇਹ ਵੀ ਪੜ੍ਹੋ –     ਲਿਵ-ਇਨ ਪਾਰਟਨਰ ਨੇ ਜਲੰਧਰ ਦੀ ਲੜਕੀ ਨੂੰ ਬਹਿਰੀਨ ‘ਚ ਵੇਚਿਆ