Punjab

ਸਭ ਤੋਂ ਘੱਟ ਉਮਰ ਦੀ ਆਪ ਵਿਧਾਇਕ ਬਣੀ ‘ਮਾਂ’ ! ਘਰ ਗੂੰਜੀਆਂ ‘ਕਿਲਕਾਰੀਆਂ’ ! ਫੋਟੋ ਸ਼ੇਅਰ ਕਰਕੇ ਲਿਖਿਆ … !

ਬਿਉਰੋ ਰਿਪੋਰਟ : ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰੋਂ ਇੱਕ ਹੋਰ ਖੁਸ਼ਖਬਰੀ ਆਈ ਹੈ। ਪਿਛਲੇ ਸਾਲ ਅਕਤੂਬਰ ਵਿੱਚ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਹੋਇਆ ਸੀ ਅਤੇ ਹੁਣ ਉਨ੍ਹਾਂ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ । ਭਰਾਜ ਦੀ ਕੁੱਖ ਤੋਂ ਪੁੱਤਰ ਨੇ ਜਨਮ ਲਿਆ ਹੈ । ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਵਧਾਈ ਦੇਣ ਵਾਲਿਆਂ ਦੀ ਭੀੜ ਲੱਗ ਗਈ ਹੈ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਪਣੇ ਪੁੱਤਰ ਦੇ ਨਾਲ ਫੇਸਬੁੱਕ ‘ਤੇ ਫੋਟੋ ਸ਼ੇਅਰ ਕਰਕੇ ਖੁਸ਼ੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਲਿਖਿਆ ਕਿ ‘ਪੁੱਤਰ ਦੀ ਦਾਤ ਬਖਸ਼ਣ ਲਈ ਸੱਚੇ ਪਾਤਸ਼ਾਹ ਵਾਹਿਗੁਰੂ ਦਾ ਬਹੁਤ-ਬਹੁਤ ਸ਼ੁਕਰਾਨਾ’।

ਨਰਿੰਦਰ ਕੌਰ ਭਰਾਜ ਆਮ ਆਦਮੀ ਪਾਟਰੀ ਦੀ ਸੰਗਰੂਰ ਤੋਂ ਵਿਧਾਇਕ ਹਨ ਅਤੇ ਉਨ੍ਹਾਂ ਨੇ 2022 ਵਿੱਚ ਪਹਿਲੀ ਵਾਰ ਚੋਣ ਲੜੀ ਸੀ । ਉਨ੍ਹਾਂ ਨੇ ਕਾਂਗਰਸ ਦੇ ਦਿੱਗਜ ਉਮੀਦਵਾਰ ਵਿਜੈ ਇੰਦਰ ਸਿੰਗਲਾ ਨੰ ਹਰਾਇਆ ਸੀ । ਸਿੰਗਲਾ ਕੈਪਟਨ ਅਤੇ ਚੰਨੀ ਸਰਕਾਰ ਵਿੱਚ ਮੰਤਰੀ ਵੀ ਰਹੇ ਸਨ ਅਤੇ ਸੰਗਰੂਰ ਤੋਂ MP ਵੀ ਰਹਿ ਚੁੱਕੇ ਹਨ । ਨਰਿੰਦਰ ਕੌਰ ਭਰਾਜ ਪੰਜਾਬ ਵਿੱਚ ਸਭ ਤੋਂ ਘੱਟ ਉਮਰ ਦੀ ਵਿਧਾਇਕ ਬਣੀ ਸੀ । ਜਿਸ ਵੇਲੇ ਉਨ੍ਹਾਂ ਨੇ ਜਿੱਤ ਹਾਸਲ ਕੀਤੀ ਸੀ ਭਰਾਜ ਦੀ ਉਮਰ 27 ਸਾਲ ਸੀ ।

ਨਰਿੰਦਰ ਕੌਰ ਭਰਾਜ ਦਾ ਵਿਆਹ ਮਨਦੀਪ ਸਿੰਘ ਦੇ ਨਾਲ ਹੋਇਆ ਸੀ । ਦੋਵਾਂ ਨੇ ਸਕੂਲੀ ਸਿੱਖਿਆ ਇੱਕੋ ਸਕੂਲ ਤੋਂ ਕੀਤੀ ਸੀ।ਮਨਦੀਪ ਸਿੰਘ 2014 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਸਨ 2022 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਨਰਿੰਦਰ ਕੌਰ ਭਰਾਜ ਦੇ ਸਭ ਤੋਂ ਨਜ਼ਦੀਕੀ ਮੰਨਿਆ ਜਾਂਦਾ ਸੀ । ਮਨਦੀਪ ਦੇ ਦਾਦਾ ਮੁਖਤਿਆਰ ਸਿੰਘ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸਨ ।