‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਖੇਤੀ ਕਾਨੂੰਨਾਂ ‘ਤੇ ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਰੁੱਕੀ ਹੋਈ ਗੱਲਬਾਤ ਨੂੰ ਖੋਲ੍ਹਣ ਲਈ ਕੇਂਦਰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਨਵਾਂ ਇਸ਼ਾਰਾ ਕੀਤਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਨਾਲ ਇਸ ਮਸਲੇ ‘ਤੇ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਖਤਮ ਕਰਨ ਦੀ ਸਲਾਹ ਵੀ ਦਿੱਤੀ ਹੈ।
ਤੋਮਰ ਨੇ ਕਿਹਾ ਕਿ ਕਿਸਾਨਾਂ ਦੇ ਦਿਲ ਵਿਚ ਅਸੰਤੋਸ਼ ਨਹੀਂ ਹੈ। ਜੋ ਇਨ੍ਹਾਂ ਬਿੱਲਾਂ ਦੇ ਵਿਰੁੱਧ ਹਨ, ਸਰਕਾਰ ਉਨ੍ਹਾਂ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸਾਨ ਜੱਥੇਬੰਦੀਆਂ ਨੂੰ ਆਪਣਾ ਅੰਦੋਲਨ ਮੁਲਤਵੀ ਕਰਨ ਦੀ ਅਪੀਲ ਕਰਦਾ ਹਾਂ। ਜੇਕਰ ਉਹ ਗੱਲਬਾਤ ਲਈ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਕਿਸਾਨ ਸੰਸਥਾਵਾਂ ਅਤੇ ਅਰਥਸ਼ਾਸਤਰੀ ਇਨ੍ਹਾਂ ਖੇਤੀਬਾੜੀ ਬਿੱਲਾਂ ਦੇ ਹੱਕ ਵਿੱਚ ਹਨ। ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨ ਜੱਥੇਬੰਦੀਆਂ ਨਾਲ 11 ਵਾਰ ਗੱਲ ਕੀਤੀ ਹੈ ਤੇ ਸਰਕਾਰ ਅੱਗੇ ਵੀ ਗੱਲ ਕੀਤੀ ਹੈ।