ਤਲਵੰਡੀ ਸਾਬੋ : ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਉੱਤੇ ਅੱਜ ਤਖ਼ਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਦੂਸਰਾ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਤ ਸੂਰਤ ਬੱਚਿਆਂ ਦੇ ਸਿਰਾਂ ‘ਤੇ ਦਸਤਾਰਾਂ ਸਜਾਈਆਂ ਗਈਆਂ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਬੱਚਿਆਂ ਦੀ ਦਸਤਾਰਬੰਦੀ ਕੀਤੀ। ਦਸਤਾਰਾਂ ਦੀ ਸੇਵਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਵੱਲੋਂ ਹੀ ਕੀਤੀ ਗਈ।
