The Khalas Tv Blog India ਨਿਤੀਸ਼ ਕੁਮਾਰ ਤੇ ਤੇਜਸਵੀ ਯਾਦਵ ਦਿੱਲੀ ਲਈ ਹੋਏ ਰਵਾਨਾ
India Lok Sabha Election 2024

ਨਿਤੀਸ਼ ਕੁਮਾਰ ਤੇ ਤੇਜਸਵੀ ਯਾਦਵ ਦਿੱਲੀ ਲਈ ਹੋਏ ਰਵਾਨਾ

ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ, ਜਿਸ ਤੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋਣ ਜਾ ਰਿਹਾ ਹੈ। NDA ਅਤੇ INDIA ਗਠਜੋੜ ਵੱਲੋਂ ਸਰਕਾਰ ਬਣਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿੱਚ ਹਿੱਸਾ ਲੈਣ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਪਟਨਾ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਵੀ ਉਸ ਫਲਾਈਟ ‘ਚ ਸਵਾਰ ਹਨ, ਜਿਸ ਰਾਹੀਂ ਨਿਤੀਸ਼ ਦਿੱਲੀ ਜਾ ਰਹੇ ਹਨ। ਤੇਜਸਵੀ ਇੰਡੀਆ ਬਲਾਕ ਮੀਟਿੰਗ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਹ ਮੀਟਿੰਗ ਸ਼ਾਮ 6 ਵਜੇ ਹੋਵੇਗੀ।

18ਵੀਂ ਲੋਕ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਭਾਜਪਾ ਨੂੰ 240 ਸੀਟਾਂ ਮਿਲੀਆਂ ਹਨ ਜੋ ਬਹੁਮਤ ਦੇ ਅੰਕੜੇ ਤੋਂ 32 ਸੀਟਾਂ ਘੱਟ ਹਨ। ਹਾਲਾਂਕਿ ਐਨਡੀਏ ਨੇ 292 ਸੀਟਾਂ ਨਾਲ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। NDA ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਸਕਦੀ ਹੈ।

ਇਸ ਤੋਂ ਪਹਿਲਾਂ ਗਠਜੋੜ ਦੀਆਂ ਭਾਈਵਾਲ ਪਾਰਟੀਆਂ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸ਼ਾਮ 4 ਵਜੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 7 ਲੋਕ ਕਲਿਆਣ ਮਾਰਗ ਦਿੱਲੀ ਵਿਖੇ ਹੋਵੇਗੀ। ਇਸ ਵਿੱਚ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਅਤੇ ਟੀਡੀਪੀ ਨੇਤਾ ਚੰਦਰਬਾਬੂ ਨਾਇਡੂ ਮੌਜੂਦ ਰਹਿਣਗੇ। ਪ੍ਰਧਾਨ ਮੰਤਰੀ ਨੇ ਕੱਲ੍ਹ ਦੋਵਾਂ ਨੂੰ ਬੁਲਾਇਆ ਸੀ ਅਤੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਚੰਦਰਬਾਬੂ ਦੀ ਟੀਡੀਪੀ 15 ਸੀਟਾਂ ਨਾਲ ਐਨਡੀਏ ਵਿੱਚ ਦੂਜੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ ਅਤੇ ਨਿਤੀਸ਼ ਦੀ ਜੇਡੀਯੂ 12 ਸੀਟਾਂ ਨਾਲ ਐਨਡੀਏ ਵਿੱਚ ਤੀਜੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। ਭਾਜਪਾ ਲਈ ਇਸ ਸਮੇਂ ਦੋਵੇਂ ਪਾਰਟੀਆਂ ਜ਼ਰੂਰੀ ਹਨ। ਉਨ੍ਹਾਂ ਤੋਂ ਬਿਨਾਂ ਭਾਜਪਾ ਲਈ ਸਰਕਾਰ ਬਣਾਉਣਾ ਮੁਸ਼ਕਲ ਹੈ।

ਨਿਤੀਸ਼ ਤੋਂ ਇਲਾਵਾ ਐਲਜੇਪੀ (ਰਾਮ ਵਿਲਾਸ) ਦੇ ਪ੍ਰਧਾਨ ਚਿਰਾਗ ਪਾਸਵਾਨ ਅਤੇ ਹਮ ਸੁਪਰੀਮੋ ਜੀਤਨ ਰਾਮ ਮਾਂਝੀ ਵੀ ਐਨਡੀਏ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਚੰਦਰਬਾਬੂ ਨਾਇਡੂ ਕੁਝ ਸਮੇਂ ਬਾਅਦ ਦਿੱਲੀ ਲਈ ਰਵਾਨਾ ਹੋਣਗੇ।

ਇਹ ਵੀ ਪੜ੍ਹੋ –   ਅੰਮ੍ਰਿਤਸਰ ਬਾਰਡਰ ‘ਤੇ ਤਸਕਰ ਕੋਲੋਂ 2 ਕਰੋੜ ਰੁਪਏ ਬਰਾਮਦ, ਸਰਚ ਆਪ੍ਰੇਸ਼ਨ ਜਾਰੀ

 

Exit mobile version