‘ਦ ਖ਼ਾਲਸ ਬਿਊਰੋ :- ਜੇਲ੍ਹ ‘ਚ ਬੰਦ ਸਮਾਜਿਕ ਕਾਰਕੁੰਨ ਨੌਦੀਪ ਕੌਰ ਨੂੰ 307 ਧਾਰਾ ਤਹਿਤ ਦਰਜ ਕੀਤੇ ਗਏ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਨੌਦੀਪ ਕੌਰ ਨੂੰ ਅੱਜ ਹਾਈਕੋਰਟ ਤੋਂ ਜ਼ਮਾਨਤ ਨਹੀਂ ਮਿਲੀ ਹੈ। ਹਾਈਕੋਰਟ ਵਿੱਚ 24 ਫਰਵਰੀ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।
ਹਰਿਆਣਾ ਸਰਕਾਰ ਨੇ ਹਾਈਕੋਰਟ ਤੋਂ ਜਵਾਬ ਦਾਖਲ ਕਰਨ ਲਈ ਸਮਾਂ ਮੰਗਿਆ ਸੀ। ਨੌਦੀਪ ਕੌਰ ‘ਤੇ ਤਿੰਨ ਵੱਖ-ਵੱਖ ਮਾਮਲਿਆਂ ‘ਤੇ ਕੇਸ ਦਰਜ ਹੋਏ ਸਨ, ਜਿਨ੍ਹਾਂ ਵਿੱਚੋਂ ਦੋ ਕੇਸਾਂ ਵਿੱਚੋਂ ਜ਼ਮਾਨਤ ਮਿਲ ਗਈ ਹੈ ਪਰ ਅੱਜ ਤੀਸਰੇ ਕੇਸ ‘ਚੋਂ ਜ਼ਮਾਨਤ ਨਹੀਂ ਮਿਲੀ।